Business Khas

Latest news
ਯੁੱਧ ਨਸ਼ਿਆਂ ਵਿਰੁੱਧ’ ਅਤੇ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ अमित शाह की रैली को लेकर जालंधर वेस्ट में मीटिंग ਸਿੱਖ ਤਾਲਮੇਲ ਕਮੇਟੀ ਵੱਲੋਂ ਹਾਈ ਕੋਰਟ ਵੱਲੋਂ ਰਣਜੀਤ ਸਿੰਘ ਦੇ ਅਖੋਤੀ ਪੁਲਸ ਮੁਕਾਬਲੇ ਦਾ ਸੁਓ ਮੋਟੋ ਲੈਣ ਦਾ ਜੋਰਦਾਰ ਸਵ... ਕੇਐਮਵੀ ਦੇ ਵਿਦਿਆਰਥੀਆਂ ਨੇ ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਸਹੁੰ ਚੁੱਕੀ ਸੋਸ਼ਲ ਮੀਡੀਆ ਇਨਫਲੂਐਂਸਰ ਨੈਨਸੀ ਗਰੇਵਾਲ ਦਾ ਕੈਨੇਡਾ ‘ਚ ਕਤਲ ਭਾਰਤੀ ਰੁਪਇਆ ਰਿਕਾਰਡ ਪੱਧਰ 'ਤੇ ਡਿੱਗਿਆ ਈਰਾਨ ਨੇ 500 ਮਿਜ਼ਾਈਲਾਂ ਤੇ 2,000 ਡਰੋਨ ਦਾਗੇ, ਅਮਰੀਕਾ ਦਾ ਪਲਟਵਾਰ ਪੰਜਾਬੀ ਸ਼ਰਧਾਲੂਆਂ ਦੇ ਹਿਮਾਚਲ ਪੁਲਿਸ ਨੇ ਕੱਟੇ 2 ਦਿਨਾਂ 'ਚ 950 ਚਲਾਨ भाजपा की नीतियों से प्रभावित होकर लोग पार्टी से जुड़ रहे हैं-सन्नी शर्मा ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ
You are currently viewing ਯੁੱਧ ਨਸ਼ਿਆਂ ਵਿਰੁੱਧ’ ਅਤੇ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ

ਯੁੱਧ ਨਸ਼ਿਆਂ ਵਿਰੁੱਧ’ ਅਤੇ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ

ਜਲੰਧਰ, ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਜਲੰਧਰ ਦਿਹਾਤੀ ਪੁਲਿਸ ਵੱਲੋਂ ਪੂਰੇ ਇਲਾਕੇ ਵਿੱਚ ਅੱਜ ਸ਼ਾਮ 6 ਵਜੇ ਤੋਂ 9 ਵਜੇ ਤੱਕ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ।

ਇਸ ਦੌਰਾਨ ਥਾਣਾ ਮੁਖੀਆਂ (SHO) ਅਤੇ ਪੁਲਿਸ ਟੀਮਾਂ ਵੱਲੋਂ ਆਪਣੇ-ਆਪਣੇ ਇਲਾਕਿਆਂ ਵਿੱਚ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣਾ, ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦਾ ਮਾਹੌਲ ਬਣਾਉਣਾ ਹੈ।

ਇਸ ਦੇ ਨਾਲ ਹੀ ਇਲਾਕਿਆਂ ਵਿੱਚ ਨਾਈਟ ਡੋਮੀਨੇਸ਼ਨ ਓਪਰੇਸ਼ਨ ਵੀ ਕੀਤੇ ਜਾ ਰਹੇ ਹਨ ਤਾਂ ਜੋ ਰਾਤ ਦੇ ਸਮੇਂ ਵੀ ਇਲਾਕੇ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾ ਸਕੇ।

ਜਲੰਧਰ ਦਿਹਾਤੀ ਪੁਲਿਸ ਵੱਲੋਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ, ਗੈਂਗਸਟਰਾਂ ਜਾਂ ਹੋਰ ਸ਼ੱਕੀ ਵਿਅਕਤੀਆਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਡੀਜੀਪੀ ਪੰਜਾਬ ਅਤੇ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੀ ਮਹੱਤਵਪੂਰਣ ਜਾਣਕਾਰੀ ਦੇਣ ਵਾਲਿਆਂ ਲਈ 10 ਲੱਖ ਰੁਪਏ ਤੱਕ ਇਨਾਮ ਦੀ ਵਿਵਸਥਾ ਕੀਤੀ ਗਈ ਹੈ ਅਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਜਲੰਧਰ ਦਿਹਾਤੀ ਪੁਲਿਸ ਦੇ ਮੁਲਾਜ਼ਮ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਲੋਕਾਂ ਦੀ ਸੁਰੱਖਿਆ ਲਈ ਦਿਨ-ਰਾਤ ਡਿਊਟੀ ਨਿਭਾਅ ਰਹੇ ਹਨ।