Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਜਲੰਧਰ ਦੇ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ ਦੇ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ ਦੇ ਸਕੂਲਾਂ ਨੂੰ ਇੱਕ ਵਾਰ ਫਿਰ ਇੱਕ ਧਮਕੀ ਭਰਿਆ ਈਮੇਲ ਮਿਲਿਆ ਹੈ। ਈਮੇਲ ‘ਚ ਏਪੀਜੇ ਤੇ ਡੀਪੀਐਸ ਸਮੇਤ ਵੱਖ-ਵੱਖ ਵਿਦਿਅਕ ਸੰਸਥਾਵਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਤੋਂ ਇਲਾਵਾ, ਮੁੱਖ ਮੰਤਰੀ ਨੂੰ ਵੀ ਧਮਕੀ ਦਿੱਤੀ ਗਈ ਹੈ। ਈਮੇਲ ‘ਚ ਖਾਸ ਤੌਰ ‘ਤੇ 1:11 ਵਜੇ ਸਕੂਲਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ‘ਚ 2:11 ਵਜੇ ਵਿਧਾਨ ਸਭਾ ਨੂੰ ਧਮਕੀ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਦੋਂ ਕਿ 9:11 ਵਜੇ ਦਿੱਲੀ ਦੀਆਂ ਟ੍ਰੇਨਾਂ ਨੂੰ ਉਡਾ ਦੇਣ ਦਾ ਸਮਾਂ ਦੱਸਿਆ ਗਿਆ ਹੈ।ਇਹ ਧਮਕੀ ਭਰਿਆ ਈਮੇਲ ਖਾਲਿਸਤਾਨੀ ਨੈਸ਼ਨਲ ਆਰਮੀ ਵੱਲੋਂ ਭੇਜਿਆ ਗਿਆ ਹੈ। ਈਮੇਲ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਨੂੰ ਹਟਾਉਣ ਦੀ ਧਮਕੀ ਵੀ ਸ਼ਾਮਲ ਹੈ। ਈਮੇਲ ‘ਚ ਅੱਗੇ ਕਿਹਾ ਗਿਆ ਹੈ, ਸਿੱਖਾਂ ਦੇ ਦੁਸ਼ਮਣ ਨਾਸ਼ ਹੋ ਜਾਣਗੇ, ਖਾਲਿਸਤਾਨ ਰੈਫਰੈਂਡਮ ਰਾਹੀਂ, ਅਸੀਂ ਪੰਜਾਬ ਨੂੰ ਆਜ਼ਾਦ ਕਰਵਾਵਾਂਗੇ। ਇਸ ਦੇ ਨਾਲ ਹੀ ਜ਼ਿਕਰ ਕੀਤਾ ਗਿਆ ਹੈ ਕਿ ਅੰਬੇਡਕਰ ਨੇ ਸਿੱਖਾਂ ਨੂੰ ਹਿੰਦੂ ਕਿਹਾ ਸੀ ਤੇ ਧਮਕੀ ਦਿੱਤੀ ਗਈ ਹੈ ਕਿ ਉਨ੍ਹਾਂ ਦੀਆਂ ਮੁਰਤੀਆਂ ਵਿਧਾਨ ਸਭਾ ਤੋਂ ਹਟਾਈਆਂ ਜਾਣ। ਇਸ ਈਮੇਲ ਦੇ ਮਿਲਣ ਤੋਂ ਬਾਅਦ, ਪ੍ਰਸ਼ਾਸਨ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।