Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸ੍ਰੀ ਹੇਮਕੁੰਟ ਸਾਹਿਬ ਲਈ ਜਥਾ ਰਵਾਨਾ, 23 ਮਈ ਨੂੰ ਖੁੱਲ੍ਹਣਗੇ ਕਪਾਟ

ਸ੍ਰੀ ਹੇਮਕੁੰਟ ਸਾਹਿਬ ਲਈ ਜਥਾ ਰਵਾਨਾ, 23 ਮਈ ਨੂੰ ਖੁੱਲ੍ਹਣਗੇ ਕਪਾਟ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ 2026 ਦੀ ਸਾਲਾਨਾ ਯਾਤਰਾ 20 ਮਈ ਯਾਨੀ ਅੱਜ ਤੋਂ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾਂ ਜਥਾ ਰਵਾਨਾ ਹੋ ਗਿਆ ਹੈ। ਜਦਕਿ ਸੰਗਤ ਲਈ ਗੁਰਦੁਆਰਾ ਸਾਹਿਬ ਦੇ ਕਪਾਟ ਸੰਗਤ ਵਾਸਤੇ 23 ਮਈ ਨੂੰ ਖ਼ਾਲਸਾਈ ਰਵਾਇਤਾਂ ਮੁਤਾਬਕ ਖੋਲ੍ਹੇ ਜਾਣਗੇ। ਭਾਰਤੀ ਫ਼ੌਜ ਵੱਲੋਂ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਅਤੇ ਰਸਤਿਆਂ ਵਿੱਚੋਂ ਬਰਫ਼ ਹਟਾਉਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।

ਦੱਸ ਦਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਸੀ ਕਿ ਇਹ ਯਾਤਰਾ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪਹਿਲੇ ਜੱਥੇ ਦੇ ਰੂਪ ਵਿੱਚ ਰਿਸ਼ੀਕੇਸ਼ ਤੋਂ ਰਵਾਨਾ ਹੋਵੇਗੀ।  ਇਸ ਸਬੰਧ ਵਿੱਚ ਟਰੱਸਟ ਵੱਲੋਂ ਗੁਰਦੁਆਰਾ ਰਿਸ਼ੀਕੇਸ਼ ਵਿਖੇ ਇੱਕ ਵੱਡਾ ਸਮਾਗਮ ਆਯੋਜਿਤ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਸਮਾਗਮ ਸਵੇਰੇ 10:00 ਵਜੇ ਸ਼ੁਰੂ ਹੋਵੇਗਾ ਅਤੇ ਇਸ ਮੌਕੇ ਟਰੱਸਟ ਵੱਲੋਂ ਸਿੱਖ ਵਿਰਾਸਤ ਬਾਰੇ ਦੋ ਕਿਤਾਬਾਂ ਰਸਮੀ ਤੌਰ ‘ਤੇ ਜਾਰੀ ਕੀਤੀਆਂ ਜਾਣਗੀਆਂ। ਇਹ ਕਿਤਾਬਾਂ ਸ਼ਰਧਾਲੂਆਂ ਦੇ ਅਧਿਆਤਮਿਕ ਅਤੇ ਇਤਿਹਾਸਕ ਗਿਆਨ ਨੂੰ ਵਧਾਉਣ ਦੇ ਉਦੇਸ਼ ਨਾਲ ਤਿਆਰ ਕੀਤੀਆਂ ਗਈਆਂ ਹਨ।