Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਜਥੇਦਾਰ ਸਾਹਿਬ ਵੱਲੋ ਕਿਤੇ ਵੀ ਲਿਖਤੀ ਜਾਂ ਜਬਾਨੀ ਹੁਕਮਨਾਮੇ ਤਬਦੀਲੀ ਪ੍ਰਵਾਨਗੀ ਨਹੀਂ ਦਿੱਤੀ

ਜਥੇਦਾਰ ਸਾਹਿਬ ਵੱਲੋ ਕਿਤੇ ਵੀ ਲਿਖਤੀ ਜਾਂ ਜਬਾਨੀ ਹੁਕਮਨਾਮੇ ਤਬਦੀਲੀ ਪ੍ਰਵਾਨਗੀ ਨਹੀਂ ਦਿੱਤੀ

ਚੰਡੀਗੜ੍ਹ , ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਵਰਕਿੰਗ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਮੀਟਿੰਗ ਵਿੱਚ ਅਜਿਹਾ ਕੋਈ ਵੀ ਫੈਸਲਾ ਨਾ ਕਰ ਲੈਣਾ, ਜਿਸ ਕਰਕੇ ਤਾਅ ਉਮਰ ਸਮੁੱਚੀ ਲੀਡਰਸ਼ਿਪ ਨੂੰ ਅਕਾਲ ਤਖ਼ਤ ਦੇ ਭਗੌੜੇ ਹੋਣ ਦਾ ਦਾਗ ਲੱਗੇ।

ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਆਪਣੇ ਬਿਆਨ ਵਿੱਚ ਸਾਰੇ ਵਰਕਿੰਗ ਕਮੇਟੀ ਮੈਬਰਾਂ ਨੂੰ ਸਨਿਮਰ ਬੇਨਤੀ ਕਰਦੇ ਹੋਏ ਕਿਹਾ ਕਿ, ਬੀਤੇ ਦਿਨ ਅਕਾਲੀ ਦਲ ਦੇ ਅਸਤੀਪਾ ਦੇ ਚੁੱਕੇ ਆਗੂ ਡਾ: ਦਲਜੀਤ ਸਿੰਘ ਚੀਮਾਂ ਤੇ ਆਗੂਆਂ ਵਲੋਂ ਸਿੰਘ ਸਾਹਿਬਾਨ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਸਰੇਆਂਮ ਝੂਠ ਬੋਲਿਆ ਗਿਆ ਕਿਉਂਕਿ ਸਕੱਤਰੇਤ ਤੋਂ ਪਤਾ ਕਰਨ ਤਹ ਨਾ ਲ਼ਿਖਤੀ ਤੇ ਗੰਨਾਂ ਜ਼ਬਾਨੀ ਦੋ ਦਸੰਬਰ ਵਾਲੇ ਹੁਕਮਨਾਮੇ ਵਿੱਚ ਤਬਦੀਲੀ ਨਹੀ ਕੀਤੀ ਗਈ। ਡਾ: ਚੀਮਾਂ ਤੇ ਸਾਥੀ ਝੂਠੀਆਂ ਅਪੀਲਾਂ ਰਾਹੀਂ ਸਿੱਖ ਪੰਥ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਿਸ ਨਾਲ ਵਰਕਿੰਗ ਕਮੇਟੀ ਮੈਬਰਾਂ ਤੇ ਗਲਤ ਪ੍ਰਭਾਵ ਪਾਇਆ ਜਾ ਸਕੇ।

ਅਕਾਲੀ ਦਲ ਦੀ ਲੀਡਰਸ਼ਿਪ ਅਤੇ ਵਰਕਿੰਗ ਕਮੇਟੀ ਮੈਂਬਰਾਂ ਨੂੰ ਫੈਸਲਾ ਲੈਣ ਲੱਗੇ ਸ਼੍ਰੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਹੁਕਮਨਾਮੇ ਨੂੰ ਪੂਰਨ ਲਾਗੂ ਕਰਨਾ ਚਾਹੀਦਾ ਹੈ ਅਤੇ ਮੀਰੀ ਪੀਰੀ ਦੇ ਸਿਧਾਂਤ ਤੇ ਪਹਿਰਾ ਦੇਣ ਲਈ ਖੁੱਲ ਕੇ ਨਿਤਰਨਾ ਚਾਹੀਦਾ ਹੈ। ਜਾਰੀ ਬਿਆਨ ਵਿੱਚ ਆਗੂਆਂ ਨੇ ਸਪੱਸ਼ਟ ਕੀਤਾ ਕਿ, ਜਦੋਂ ਡਾ: ਦਲਜੀਤ ਚੀਮਾ ਦੇ ਬੀਤੇ ਦਿਨ ਦੇ ਦਾਅਵਿਆਂ ਨੂੰ ਲੈਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਰਾਬਤਾ ਕਾਇਮ ਕੀਤਾ ਗਿਆ ਤਾਂ ਉਥੇ ਕੋਈ ਵੀ ਡਾ: ਦਲਜੀਤ ਚੀਮਾ ਦੇ ਦਾਅਵਿਆਂ ਵਾਲਾ ਪੱਤਰ ਨਹੀਂ ਪਾਇਆ ਗਿਆ, ਅਤੇ ਨਾ ਹੀ ਜਥੇਦਾਰ ਗਿਆਨੀ ਰਘੁਬੀਰ ਸਿੰਘ ਹੁਰਾਂ ਨੇ ਕਿਤੇ ਲਿਖਤੀ ਜਾਂ ਮੌਖਿਕ ਤੌਰ ਤੇ ਕਿਹਾ ਹੋਵੇ ਕਿ ਦੋ ਦਸੰਬਰ ਦੇ ਹੁਕਮਨਾਮੇ ਵਿੱਚ ਕੋਈ ਢਿੱਲ ਜਾਂ ਤਬਦੀਲੀ ਕੀਤੀ ਗਈ ਹੋਵੇ।

ਇਸ ਦੇ ਨਾਲ ਹੀ ਆਗੂਆਂ ਨੇ ਜਾਰੀ ਬਿਆਨ ਵਿੱਚ ਕਿਹਾ ਕਿ, ਇਹ ਵੀ ਪੁਸ਼ਟੀ ਹੋਈ ਹੈ ਕਿ ਦਲਜੀਤ ਚੀਮਾ ਦੇ ਮੀਡੀਆ ਵਿਚ ਕੀਤੇ ਦਾਅਵਿਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਰਾਜਗੀ ਵੀ ਹੈ ਕਿ ਲੀਡਰਸ਼ਿਪ ਸਿੰਘ ਸਾਹਿਬਾਨਾਂ ਦੀ ਸਖਸ਼ੀਅਤ ਤੇ ਹੀ ਸਵਾਲ ਖੜੇ ਕਰਵਾ ਰਹੇ ਹਨ ਅਤੇ ਗੁੰਮਰਾਹਕੁੰਨ ਬਿਆਨਬਾਜੀ ਨਾਲ ਸੰਗਤ ਦੀ ਨਜਰ ਵਿੱਚ ਸਿੰਘ ਸਾਹਿਬਾਨ ਦੀ ਸਖਸ਼ੀਅਤ ਨੂੰ ਝੂਠਾ ਬਣਾ ਰਹੇ ਹਨ।