Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਨਗਰ ਨਿਗਮ ਅਤੇ ਪੁਲਿਸ ਦਾ ਸਾਂਝਾ ਐਕਸ਼ਨ — ਨਸ਼ਾ ਵਿਰੁੱਧ ਮੁਹਿੰਮ ਹੋਈ ਹੋਰ ਮਜ਼ਬੂਤ

ਨਗਰ ਨਿਗਮ ਅਤੇ ਪੁਲਿਸ ਦਾ ਸਾਂਝਾ ਐਕਸ਼ਨ — ਨਸ਼ਾ ਵਿਰੁੱਧ ਮੁਹਿੰਮ ਹੋਈ ਹੋਰ ਮਜ਼ਬੂਤ

ਜਲੰਧਰ,ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਹੇਠ ਅੱਜ ਜਲੰਧਰ ਵਿੱਚ ਇਕ ਹੋਰ ਵੱਡੀ ਕਾਰਵਾਈ ਕੀਤੀ ਗਈ। ਜਲੰਧਰ ਮਿਊਂਸਪਲ ਕਾਰਪੋਰੇਸ਼ਨ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਮੋਚੀਆ ਮੁਹੱਲਾ, ਬਸਤੀ ਸ਼ੇਖ ਵਿੱਚ ਇੱਕ ਨਸ਼ਾ ਤਸਕਰ ਦੀ ਗੈਰਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ।

ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਿਸ ਵੱਲੋਂ ਸਾਂਝੀ ਤੌਰ ’ਤੇ ਕੀਤੀ ਗਈ। ਜੁਆਂਇੰਟ ਪੁਲਿਸ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਸ਼ਰਮਾ ਨੇ ਖੁਦ ਮੌਕੇ ’ਤੇ ਪਹੁੰਚ ਕੇ ਇਸ ਕਾਰਵਾਈ ਦੀ ਨਿਗਰਾਨੀ ਕੀਤੀ।

ਵਿਸ਼ਾਲ ਉਰਫ਼ ਲੋਟਾ, ਪੁੱਤਰ ਪਿੰਕਾ, ਨਿਵਾਸੀ ਮਕਾਨ ਨੰਬਰ WP-51, ਮੋਚੀਆ ਮਹੱਲਾ, ਬਸਤੀ ਸ਼ੇਖ (ਥਾਣਾ ਡਿਵਿਜ਼ਨ ਨੰਬਰ 5) ਵਲੋਂ ਕੀਤੀ ਗਈ ਗੈਰਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ । ਵਿਸ਼ਾਲ ਉਰਫ਼ ਲੋਟਾ ਖ਼ਿਲਾਫ਼ NDPS ਐਕਟ ਅਧੀਨ ਸੱਤ ਮੁਕੱਦਮੇ ਦਰਜ ਹਨ।

ਜਲੰਧਰ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਨਾਲ ਸੰਬੰਧਿਤ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਸਖਤ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।