Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਿਸ ਵੱਲੋਂ ਸਾਂਝੀ ਕਾਰਵਾਈ

ਜਲੰਧਰ,  “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਕਮਿਸ਼ਨਰੇਟ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਮਿਤੀ 05 ਸਤੰਬਰ  ਨੂੰ ਨਗਰ ਨਿਗਮ ਜਲੰਧਰ ਅਤੇ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਥਾਣਾ ਬਸਤੀ ਬਾਵਾ ਖੇਲ ਦੇ ਇਲਾਕੇ ਵਿੱਚ ਵਿਕਰਮਜੀਤ ਵਿੱਕੀ ਦੀ ਅਣਅਧਿਕਾਰਤ ਉਸਾਰੀ ਨੂੰ ਡਿਮੋਲਿਸ਼ ਕੀਤਾ ਗਿਆ।

ਇਸ ਸਬੰਧੀ ਸ਼੍ਰੀ ਆਤਿਸ਼ ਭਾਟੀਆ, PPS, ACP ਵੈਸਟ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਿਕਰਮਜੀਤ ਵਿੱਕੀ ਵਿਰੁੱਧ ਕੁੱਲ 12 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚੋਂ ਕਈ ਮੁਕੱਦਮਿਆਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ। ਉਸ ਵਿਰੁੱਧ ਆਖਰੀ ਮੁਕੱਦਮਾ ਜੁਲਾਈ 2026 ਵਿੱਚ ਦਰਜ ਹੋਇਆ ਸੀ। ਉਕਤ ਮਾਮਲੇ ਵਿੱਚ ਉਹ ਮਾਣਯੋਗ ਅਦਾਲਤ ਤੋਂ ਜ਼ਮਾਨਤ ਪ੍ਰਾਪਤ ਕਰਕੇ ਇਸ ਸਮੇਂ ਜ਼ਮਾਨਤ ’ਤੇ ਬਾਹਰ ਹੈ। ਉਹ ਨਾ ਤਾਂ ਫਰਾਰ ਹੈ ਅਤੇ ਨਾ ਹੀ ਭਗੌੜਾ ਐਲਾਨਿਆ ਗਿਆ ਹੈ।

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਮਾਮਲੇ ਸਬੰਧੀ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਅਪੁਸ਼ਟ ਖ਼ਬਰਾਂ, ਅਫਵਾਹਾਂ ਜਾਂ ਗਲਤ ਜਾਣਕਾਰੀ ’ਤੇ ਵਿਸ਼ਵਾਸ ਨਾ ਕੀਤਾ ਜਾਵੇ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਪਸ਼ਟੀਕਰਨ ਲਈ ਕੇਵਲ ਕਮਿਸ਼ਨਰੇਟ ਪੁਲਿਸ ਜਲੰਧਰ ਜਾਂ ਸਬੰਧਤ ਸਰਕਾਰੀ ਵਿਭਾਗਾਂ ਦੇ ਅਧਿਕਾਰਤ ਸਰੋਤਾਂ ਤੋਂ ਹੀ ਪੁਸ਼ਟੀ ਕੀਤੀ ਜਾਵੇ।