Business Khas

You are currently viewing ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ

ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ

ਨਿਊਯਾਰਕ, ਅਦਾਰਾ ਸ਼ਾਨੇ ਪੰਜਾਬ ਅਖ਼ਬਾਰ ਦੇ ਸੰਪਾਦਕ ਸ. ਹਰਬਖਸ਼ ਸਿੰਘ ਟਾਹਲੀ ਦੇ ਮਿੱਤਰ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਮਾਸਟਰ ਹਰਜੀਤ ਸਿੰਘ ਦੇ ਪਰਿਵਾਰ ਵਿੱਚ ਪੋਤੇ ਦੇ ਜਨਮ ਨਾਲ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਪੋਤੇ ਦਾ ਜਨਮ ਹੋਇਆ ਹੈ, ਜਿਸ ਕਾਰਨ ਸਮੂਹ ਪਰਿਵਾਰ ਬਹੁਤ ਖੁਸ਼ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦਾ ਪਲ ਉਨ੍ਹਾਂ ਦੇ ਪਰਿਵਾਰ ਲਈ ਵਾਹਿਗੁਰੂ ਜੀ ਦੀ ਵੱਡੀ ਬਖ਼ਸ਼ਿਸ਼ ਹੈ।

ਉਨ੍ਹਾਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦਿਆਂ ਅਰਦਾਸ ਕੀਤੀ ਕਿ ਨਵਜੰਮੇ ਪੋਤੇ ਉੱਤੇ ਹਮੇਸ਼ਾ ਆਪਣੀ ਮੇਹਰ ਬਣਾਈ ਰੱਖਣ ਅਤੇ ਉਹ ਸਦਾ ਚੜ੍ਹਦੀ ਕਲਾ ਵਿੱਚ ਰਹੇ। ਇਸ ਖੁਸ਼ੀ ਦੇ ਮੌਕੇ ’ਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਮਿੱਤਰਾਂ ਵੱਲੋਂ ਮਾਸਟਰ ਹਰਜੀਤ ਸਿੰਘ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।