Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਖਾਲਸਾ ਕਾਲਜ ਅੰਮ੍ਰਿਤਸਰ ਅਤੇ ਪਬਲਿਕ ਸਕੂਲ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਅਤੇ ਪੈਸੇ ਭੇਜੇ

ਖਾਲਸਾ ਕਾਲਜ ਅੰਮ੍ਰਿਤਸਰ ਅਤੇ ਪਬਲਿਕ ਸਕੂਲ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਅਤੇ ਪੈਸੇ ਭੇਜੇ

ਅੰਮ੍ਰਿਤਸਰ, ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਇਤਿਹਾਸਕ ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਵੱਲੋਂ ਸੂਬੇ ’ਚ ਕੁਦਰਤੀ ਕਰੋਪੀ ਕਾਰਨ ਹੜ੍ਹ ਦੀ ਮਾਰ ਹੇਠ ਆਏ ਪਿੰਡਾਂ ਦੇ ਵਸਨੀਕਾਂ ਦੀ ਸਹਾਇਤਾ ਲਈ ਕ੍ਰਮਵਾਰ ਚੈੱਕ ਅਤੇ ਰਾਹਤ ਸਮੱਗਰੀ ਰਾਹੀਂ ਯੋਗਦਾਨ ਪਾਇਆ ਗਿਆ। ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਅਜਨਾਲਾ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੂੰ 2 ਲੱਖ 35 ਹਜ਼ਾਰ ਦੇ ਕਰੀਬ ਦਾ ਚੈੱਕ ਅਤੇ ਸਕੂਲ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਵੱਲੋਂ ਰਾਸ਼ਨ ਤੇ ਹੋਰ ਖਾਧ ਵਸਤੂਆਂ ਸਬੰਧੀ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਦੌਰਾਨ ਡੀ. ਸੀ. ਸ੍ਰੀਮਤੀ ਸਾਹਨੀ ਨੇ ਹੜ੍ਹ ਪੀੜਤਾਂ ਲਈ ਦਿੱਤੇ ਗਏ ਸਹਿਯੋਗ ਸਬੰਧੀ ਸ: ਮਜੀਠੀਆ, ਸ: ਛੀਨਾ ਅਤੇ ਪ੍ਰਿੰ: ਡਾ. ਰੰਧਾਵਾ ਤੇ ਹੋਰਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਕਤ ਸੰਸਥਾ ਵੱਲੋਂ ਸਮਾਜ ਦੀ ਉਨਤੀ-ਤਰੱਕੀ ਅਤੇ ਦੇਸ਼ ਦੀ ਖੁਸ਼ਹਾਲੀ ਲਈ ਕੀਤੇ ਜਾਂਦੇ ਯਤਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਦੌਰਾਨ ਰਜਿਸਟਰਾਰ ਡਾ. ਦਵਿੰਦਰ ਸਿੰਘ, ਪ੍ਰੋ: ਹੀਰਾ ਸਿੰਘ, ਸਟਾਫ਼ ਸਕੱਤਰ ਡਾ. ਸੁਖਜੀਤ ਸਿੰਘ , ਟੀਚਰ ਯੂਨੀਅਨ ਦੇ ਮੈਂਬਰ ਅਤੇ ਹੋਰ ਸਟਾਫ਼ ਮੌਜ਼ੂਦ ਸੀ