Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਲੁਧਿਆਣਾ ਤੋਂ ਅਗਵਾ ਹੋਈ ਬੱਚੀ ਯੂਪੀ ਤੋਂ ਲੱਭੀ,ਬੱਚੀ ਦੇ ਪਿਤਾ ਨਾਲ ਕਰਦਾ ਸੀ ਕੰਮ

ਲੁਧਿਆਣਾ ਤੋਂ ਅਗਵਾ ਹੋਈ ਬੱਚੀ ਯੂਪੀ ਤੋਂ ਲੱਭੀ,ਬੱਚੀ ਦੇ ਪਿਤਾ ਨਾਲ ਕਰਦਾ ਸੀ ਕੰਮ

ਲੁਧਿਆਣਾ ਵਿੱਚ 6 ਸਾਲ ਦੀ ਬੱਚੀ ਦੇ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਦੀ ਗੁੱਥੀ ਨੂੰ 8 ਘੰਟਿਆਂ ਵਿੱਚ ਸੁਲਝਾ ਲਿਆ ਹੈ। ਪੁਲਿਸ ਨੇ ਕਿਡਨੈਪਰ ਨੂੰ ਲੜਕੀ ਸਮੇਤ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਯੂਪੀ ਪੁਲਿਸ ਦੀ ਵੀ ਮਦਦ ਲਈ। ਆਰੋਪੀ ਦੀ ਪਛਾਣ ਸੰਤੋਸ਼ ਚੌਧਰੀ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਆਰੋਪੀ ਪਿੰਡ ਬੜਗਾਓਂ ਅਜ਼ੀਮਾਬਾਦ, ਜ਼ਿਲ੍ਹਾ ਆਰਾ, ਬਿਹਾਰ ਦਾ ਰਹਿਣ ਵਾਲਾ ਹੈ। ਉਹ ਲੁਧਿਆਣਾ ਦੇ ਸੁਖਦੇਵ ਨਗਰ ਵਿੱਚ ਰਹਿੰਦਾ ਸੀ। ਪੁਲਿਸ ਆਰੋਪੀ ਨੂੰ ਗ੍ਰਿਫ਼ਤਾਰ ਕਰਕੇ ਅੱਜ ਅਦਾਲਤ ਵਿੱਚ ਪੇਸ਼ ਕਰੇਗੀ। ਜਿਸ ਤੋਂ ਬਾਅਦ ਰਿਮਾਂਡ ਦੌਰਾਨ ਪਤਾ ਲੱਗੇਗਾ ਕਿ ਮੁਲਜ਼ਮ ਨੇ ਲੜਕੀ ਨੂੰ ਕਿਹੜੇ ਕਾਰਨਾਂ ਕਰਕੇ ਅਗਵਾ ਕੀਤਾ।ਇਸ ਮਾਮਲੇ ਬਾਰੇ ਡੀਸੀਪੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਆਰੋਪੀ ਸੰਤੋਸ਼ ਲੜਕੀ ਦੇ ਪਿਤਾ ਨਾਲ ਮਜ਼ਦੂਰੀ ਕਰਦਾ ਸੀ। ਜਦੋਂ ਲੜਕੀ ਦੀ ਮਾਂ ਘਰ ਵਿੱਚ ਸੌਂ ਰਹੀ ਸੀ ਤਾਂ ਆਰੋਪੀ ਨੇ ਲੜਕੀ ਨੂੰ ਟੌਫੀ ਦਾ ਲਾਲਚ ਦਿੱਤਾ ਅਤੇ ਇੱਕ ਆਟੋ ਵਿੱਚ ਰੇਲਵੇ ਸਟੇਸ਼ਨ ਲੈ ਗਿਆ। ਉੱਥੋਂ ਉਹ ਕੁੜੀ ਨੂੰ ਟ੍ਰੇਨ ਵਿੱਚ ਬਿਠਾ ਕੇ ਬਿਹਾਰ ਲਈ ਰਵਾਨਾ ਹੋ ਗਿਆ।ਐਸਐਚਓ ਡਾਬਾ ਗੁਰਦਿਆਲ ਸਿੰਘ ਦੀ ਟੀਮ ਨੇ ਯੂਪੀ ਪੁਲਿਸ ਦੀ ਮਦਦ ਨਾਲ ਆਰੋਪੀ ਨੂੰ ਲੱਭ ਲਿਆ ਅਤੇ ਉਸਨੂੰ ਮੁਰਾਦਾਬਾਦ ਰੇਲਵੇ ਸਟੇਸ਼ਨ ਨੇੜੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਹੁਣ ਆਰੋਪੀ ਤੋਂ ਪੁੱਛਗਿੱਛ ਕਰੇਗੀ, ਉਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਲੜਕੀ ਨੂੰ ਅਗਵਾ ਕਰਨ ਪਿੱਛੇ ਉਸਦਾ ਦਾ ਕੀ ਇਰਾਦਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਰੁੱਝੀ ਹੋਈ ਹੈ।