Business Khas

Latest news
ਫਿਲੀਪੀਨਜ਼ ‘ਚ ਮੋਦੀ-ਟਰੰਪ ਦੀ ਹੋ ਸਕਦੀ ਹੈ ਮੁਲਾਕਾਤ ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ
You are currently viewing ਗਣਤੰਤਰ ਦਿਵਸ ਮੌਕੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੇ ਬਾਹਰ ਲਗਾਇਆ ਗਿਆ ਲੰਗਰ

ਗਣਤੰਤਰ ਦਿਵਸ ਮੌਕੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੇ ਬਾਹਰ ਲਗਾਇਆ ਗਿਆ ਲੰਗਰ

ਜਲੰਧਰ, ਦੇਸ਼ ਦੇ 77ਵੇਂ ਗਣਤੰਤਰ ਦਿਵਸ ਦੇ ਪਾਵਨ ਮੌਕੇ ‘ਤੇ “13-13 ਹੱਟੀ” ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੇ ਬਾਹਰ ਬੱਚਿਆਂ ਅਤੇ ਆਮ ਸੰਗਤਾਂ ਦੀ ਸੇਵਾ ਲਈ ਵਿਸ਼ੇਸ਼ ਲੰਗਰ ਸੇਵਾ ਦਾ ਭਵਿਆਤਮਕ ਆਯੋਜਨ ਕੀਤਾ ਗਿਆ। ਇਸ ਮੌਕੇ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਾਜ਼ਰੀ ਭਰੀ ਅਤੇ ਸੇਵਾ ਦਾ ਆਨੰਦ ਮਾਣਿਆ।

ਇਸ ਸੇਵਾ ਤਹਿਤ ਬੱਚਿਆਂ ਅਤੇ ਆਮ ਆਉਣ-ਜਾਣ ਵਾਲੀਆਂ ਸੰਗਤਾਂ ਲਈ ਗਰਮ ਚਾਹ, ਬਿਸਕੁਟ ਅਤੇ ਤਾਜ਼ਾ ਰਸ ਦੀ ਵਿਵਸਥਾ ਕੀਤੀ ਗਈ। ਗਣਤੰਤਰ ਦਿਵਸ ਦੇ ਸਮਾਗਮ ਵਿੱਚ ਸ਼ਾਮਲ ਹੋਣ ਆਏ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਸਥਾਨਕ ਵਸਨੀਕਾਂ ਨੇ ਇਸ ਨਿਸ਼ਕਾਮ ਸੇਵਾ ਦੀ ਖੂਬ ਸਰਾਹਨਾ ਕੀਤੀ।

“13-13 ਹੱਟੀ” ਦੇ ਸੇਵਾਦਾਰਾਂ ਵੱਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਲੰਗਰ ਵੰਡਿਆ ਗਿਆ। ਉਨ੍ਹਾਂ ਨੇ ਕਿਹਾ ਕਿ ਗਣਤੰਤਰ ਦਿਵਸ ਵਰਗੇ ਰਾਸ਼ਟਰੀ ਤਿਉਹਾਰਾਂ ‘ਤੇ ਸਮਾਜ ਸੇਵਾ ਕਰਨਾ ਸਾਡਾ ਫ਼ਰਜ਼ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਸੇਵਾ ਕਾਰਜ ਲਗਾਤਾਰ ਜਾਰੀ ਰੱਖੇ ਜਾਣਗੇ।

ਇਸ ਮੌਕੇ ਮੌਜੂਦ ਕਈ ਸਮਾਜਿਕ ਅਤੇ ਧਾਰਮਿਕ ਸਖਸ਼ੀਅਤਾਂ ਨੇ “13-13 ਹੱਟੀ” ਦੀ ਟੀਮ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੀਆਂ ਸੇਵਾਵਾਂ ਨਾਲ ਸਮਾਜ ਵਿੱਚ ਭਾਈਚਾਰੇ ਅਤੇ ਏਕਤਾ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਗਣਤੰਤਰ ਦਿਵਸ ਦੀ ਖੁਸ਼ੀ ਨੂੰ ਸੇਵਾ ਨਾਲ ਜੋੜ ਕੇ ਮਨਾਉਣਾ ਸੱਚੀ ਦੇਸ਼ਭਕਤੀ ਦੀ ਮਿਸਾਲ ਹੈ।