Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸ਼ਹੀਦੀ ਸਮਾਗਮ ਵਿਵਾਦ  ਵਿਚ ਗਾਇਕ ਬੀਰ ਸਿੰਘ ਦੇ ਨਾਲ ਭਾਸ਼ਾ ਵਿਭਾਗ ਵੀ ਬਰਾਬਰ ਦਾ ਦੋਸ਼ੀ- ਸਿੱਖ ਤਾਲਮੇਲ ਕਮੇਟੀ

ਸ਼ਹੀਦੀ ਸਮਾਗਮ ਵਿਵਾਦ ਵਿਚ ਗਾਇਕ ਬੀਰ ਸਿੰਘ ਦੇ ਨਾਲ ਭਾਸ਼ਾ ਵਿਭਾਗ ਵੀ ਬਰਾਬਰ ਦਾ ਦੋਸ਼ੀ- ਸਿੱਖ ਤਾਲਮੇਲ ਕਮੇਟੀ

ਜਲੰਧਰ, ਸ਼੍ਰੀ ਨਗਰ ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮ ਉਲੀਕਿਆ ਗਿਆ ਸੀ। ਜਿਸ ਵਿੱਚ ਭਾਸ਼ਾ ਵਿਭਾਗ ਵੱਲੋਂ ਗਾਇਕ ਬੀਰ ਸਿੰਘ ਨੂੰ ਬੁਲਾਇਆ ਗਿਆ ਸੀ, ਵਿੱਚ ਗਾਇਕ ਵੱਲੋਂ ਗਾਣੇ ਗਾਏ ਅਤੇ ਸਟੇਜ ਤੇ ਭੰਗੜੇ ਪਾਏ ਗਏ। ਇਸ ਲਈ ਗਾਇਕ ਬੀਰ ਸਿੰਘ ਦੇ ਨਾਲ ਨਾਲ ਭਾਸ਼ਾ ਵਿਭਾਗ ਵੀ ਬਰਾਬਰ ਦੀ ਦੋਸ਼ੀ ਹੈ। ਕੀ ਉਸਨੇ ਬੀਰ ਸਿੰਘ ਨੂੰ ਸ਼ਹੀਦੀ ਸਮਾਗਮ ਬਾਰੇ ਪੂਰੀ ਜਾਣਕਾਰੀ ਕਿਉਂ ਨਹੀਂ ਦਿੱਤੀ।

ਗਾਣੇ ਗਾਉਣ ਤੋਂ ਤੁਰੰਤ ਕਿਉਂ ਨਹੀਂ ਰੋਕਿਆ। ਤੁਹਾਡੇ ਇਹਨਾਂ ਹਰਕਤ ਨਾਲ ਸਿੱਖ ਕੌਮ ਦੇ ਜਜ਼ਬਾਤਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਸ ਲਈ ਬੀਰ ਸਿੰਘ ਦੇ ਨਾਲ ਨਾਲ ਭਾਸ਼ਾ ਵਿਭਾਗ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕੀਤਾ ਜਾਵੇ। ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ ਸੰਤ ਨਗਰ ਅਤੇ ਅਮਨਦੀਪ ਸਿੰਘ ਬੱਗਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਜੋ ਇਹ ਬਿਆਨ ਦਿੱਤਾ ਗਿਆ ਹੈ। ਕੀ ਸਰਕਾਰ ਅਜਿਹੇ ਸਮਾਗਮਾਂ ਵਿੱਚ ਹਿੱਸਾ ਨਾ ਲਏ ।ਕਿਉਂਕਿ ਸਿੱਖ ਮਾਨ ਮਰਿਆਦਾ ਦਾ ਖਿਆਲ ਸ਼੍ਰੋਮਣੀ ਕਮੇਟੀ ਜਾਂ ਧਾਰਮਿਕ ਜਥੇਬੰਦੀ ਹੀ ਰੱਖ ਸਕਦੀਆਂ ਹਨ। ਅਸੀਂ ਹੁਣ ਵੀ ਪੰਜਾਬ ਸਰਕਾਰ ਨੂੰ ਬੇਨਤੀ ਕਰਦੇ ਹਾਂ। ਕਿ ਤੁਹਾਡੀ ਗੁਰੂ ਸਾਹਿਬ ਉੱਤੇ ਸ਼ਰਧਾ ਤੇ ਕਿਸੇ ਨੂੰ ਸ਼ੱਕ ਨਹੀਂ ਹੈ। ਪਰ ਅੱਗੋਂ ਕੀਤੇ ਜਾਣ ਵਾਲੇ ਸਮਾਗਮਾਂ ਵਿੱਚ ਸਿੱਖ ਮਰਿਆਦਾ ਨੂੰ ਠੇਸ ਲੱਗਣ ਦੀਆਂ ਸੰਭਾਵਨਾਵਾਂ ਬਣੀਆਂ ਰਹਿਣਗੀਆਂ ।ਇਸੇ ਲਈ ਤੁਸੀਂ ਪ੍ਰੋਗਰਾਮ ਕਰਨ ਦੀ ਥਾਂ ਸ਼੍ਰੋਮਣੀ ਕਮੇਟੀ ਨੂੰ ਪ੍ਰੋਗਰਾਮਾਂ ਵਿੱਚ ਸਹਿਯੋਗ ਕਰੋ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ (ਕਾਲੀਆ ਕਾਲੋਨੀ), ਜੇ ਐਸ ਬੱਗਾ,ਸਤਪਾਲ ਸਿੰਘ ਸਿਦਕੀ, ਪਰਮਵੀਰ ਸਿੰਘ ਪਿੰਕਾ,ਹਰਜੋਤ ਸਿੰਘ ਲੱਕੀ,ਗੁਰਵਿੰਦਰ ਸਿੰਘ ਸਿੱਧੂ ,ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ (ਪਾਲੀ ਚੱਡਾ) ,ਗੁਰਵਿੰਦਰ ਸਿੰਘ ਨਾਗੀ,  ਮਨਵਿੰਦਰ ਸਿੰਘ ਭਾਟੀਆ , ਜਤਿੰਦਰ ਸਿੰਘ ਸੋਨੂ ,ਬਬਜੋਤ ਸਿੰਘ ਗੁਰਨਾਮ ਸਿੰਘ ,ਪਰਮਵੀਰ ਸਿੰਘ, ਤਰਲੋਚਨ ਸਿੰਘ ਭਸੀਨ ਆਦੀ ਹਾਜ਼ਰ ਸਨ।