Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪਰਮਿੰਦਰ ਸਿੰਘ ਢੀਂਗਰਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਨਮਿਤ ਅੰਤਿਮ ਅਰਦਾਸ ਸਮਾਗਮ

ਪਰਮਿੰਦਰ ਸਿੰਘ ਢੀਂਗਰਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਨਮਿਤ ਅੰਤਿਮ ਅਰਦਾਸ ਸਮਾਗਮ

ਜਲੰਧਰ, ਗੁਰਦਵਾਰਾ ਛੇਵੀਂ ਪਾਤਸ਼ਾਹੀ, ਬਸਤੀ ਸ਼ੇਖ ਵਿਖੇ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ (ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ) ਜੀ ਦੇ ਨਮਿਤ ਅੰਤਿਮ ਅਰਦਾਸ ਸਮਾਗਮ ਰੱਖੇਆ ਗਿਆ ।

ਇਸ ਮੌਕੇ ਪੰਜਾਬ ਭਰ ਤੋਂ ਵੱਖ-ਵੱਖ ਜਥੇਬੰਦੀਆਂ, ਰਾਜਨੀਤਕ ਪਾਰਟੀਆਂ, ਸਿੰਘ ਸਭਾਵਾਂ, ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ।ਇਸ ਮੌਕੇ ਬੋਲਦਿਆਂ ਬੁਲਾਰਿਆਂ ਵੱਲੋਂ ਸਾਂਝੇ ਰੂਪ ਵਿੱਚ ਕਿਹਾ ਗਿਆ ਕਿ ਪਰਮਿੰਦਰ ਸਿੰਘ ਢੀਂਗਰਾ ਜੀ ਜਿੱਥੇ ਬੌਹਤ ਸੁਲਝੇ ਹੋਏ ਵਕੀਲ ਸਨ ਉੱਥੇ ਪੰਥਕ ਸਫਾਂ ਅੰਦਰ ਵੀ ਬੌਤ ਸਤਕਾਰਤ ਹਸਤੀ ਸਨ। ਉਨ੍ਹਾਂ ਦਾ ਸੁਭਾਅ ਬਹੁਤ ਹੀ ਨਿੱਘਾ ਤੇ ਮਿਲਾਪੜਾ ਸੀ। ਅਰਦਾਸ ਸਮਾਗਮ ਚ ਹਾਜ਼ਰਾਂ ਲੋਕਾਂ ਦਾ ਇਕੱਠ ਇਸ ਗੱਲ ਦੀ ਗਵਾਹੀ ਹੈ। ਉਹਨਾਂ ਕਿਹਾ ਕਿ ਪਰਮਿੰਦਰ ਸਿੰਘ ਢੀਂਗਰਾ ਦਾ ਥੋੜੇ ਸਮੇਂ ਅੰਦਰ ਵਿਛੋੜਾ ਦੇ ਜਾਣਾ ਪੰਥ, ਪਰਿਵਾਰ ਅਤੇ ਸਮਾਜ ਨੂੰ ਬੌਤ ਵੱਡਾ ਘਾਟਾ ਹੈ । ਇਸ ਮੌਕੇ ਪਰਮਿੰਦਰ ਸਿੰਘ ਢੀਂਗਰਾ ਦੇ ਸਾਥੀ ਭਾਈ ਕਰਨੈਲ ਸਿੰਘ ਪੀਰਮੁਹੰਮਦ (ਸਰਪ੍ਰਸਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ), ਭਾਈ ਹਰਜਿੰਦਰ ਸਿੰਘ ਜਿੰਦਾ, ਭਾਈ ਬਲਦੇਵ ਸਿੰਘ ਗਤਕਾ ਮਾਸਟਰ, ਜਤਿੰਦਰਪਾਲ ਸਿੰਘ ਮਝੈਲ, ਭਾਈ ਮਨਜੀਤ ਸਿੰਘ ਕਰਤਾਰਪੁਰ, ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪਰਮਿੰਦਰ ਸਿੰਘ ਢੀਂਗਰਾ ਦੀ ਮੌਤ ਕੁਦਰਤੀ ਨਹੀਂ ਬਲਕਿ ਇੱਕ ਸਾਜ਼ਿਸ਼ ਤਹਿਤ ਕੀਤਾ ਗਿਆ ਕਤਲ ਹੈ।

ਇਸ ਮੌਕੇ ਓਨ੍ਹਾਂ ਕਿਹਾ ਕਿ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਜੀ ਦੇ ਕਤਲ ਲਈ ਜ਼ਿੰਮੇਵਾਰਾਂ ਨੂੰ ਕਿਸੇ ਵੀ ਹਾਲਾਤ ਵਿੱਚ ਬਖਸ਼ਿਆ ਨਹੀਂ ਜਾਵੇਗਾ । ਕਾਤਲਾਂ ਨੂੰ ਬਣਦੀਆਂ ਸਜ਼ਾਵਾਂ ਦਵਾਓਣ ਲਈ ਅਸੀਂ ਹਰ ਹੱਦ ਤਕ ਜਾਣ ਲਈ ਤਿਆਰ ਹਾਂ ।ਇਸ ਮੌਕੇ ਭਾਈ ਕੁਲਬੀਰ ਸਿੰਘ ਬੜਾ ਪਿੰਡ, ਭਾਈ ਜਸਵੀਰ ਸਿੰਘ ਖੰਡੂਰ, ਐਡਵੋਕੇਟ ਕਰਮਪਾਲ ਸਿੰਘ ਗਿੱਲ ਆਦਿ ਸ਼ਾਮਿਲ ਸਨ।