Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਸੀਬੀਐਸਈ ਦਸਵੀਂ ਜਮਾਤ ਦੇ ਨਤੀਜੇ ਐਲਾਨੇ ਗਏ। ਜਿਸ ਨਾਲ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਫਿਰੋਜ਼ਪੁਰ ਵਿੱਚ ਵੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਚਿਹਰਿਆਂ ‘ਤੇ ਖੁਸ਼ੀ ਸਾਫ਼ ਦਿਖਾਈ ਦੇ ਰਹੀ ਸੀ। ਪਾਸ ਹੋਣ ਵਾਲਿਆਂ ਦੇ ਘਰਾਂ ਵਿੱਚ ਜਸ਼ਨ ਮਨਾਏ ਗਏ। ਮਾਪਿਆਂ ਨੇ ਆਪਣੇ ਬੱਚਿਆਂ ਦੀ ਮਿਹਨਤ ਦਾ ਜਸ਼ਨ ਉਨ੍ਹਾਂ ਨੂੰ ਮਠਿਆਈਆਂ ਖਵਾ ਕੇ ਮਨਾਇਆ। ਇਸ ਦੌਰਾਨ, ਫਿਰੋਜ਼ਪੁਰ ਦੇ ਵਿਦਿਆਰਥੀ ਲਵਿਸ਼ ਗੋਇਲ ਨੇ 99.4 ਫੀਸਦ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਲਵਿਸ਼ ਦੀ ਪ੍ਰਾਪਤੀ ਨੇ ਉਸ ਦੇ ਪਰਿਵਾਰ ਅਤੇ ਸਕੂਲ ਦੇ ਅਧਿਆਪਕਾਂ ਵਿੱਚ ਖੁਸ਼ੀ ਲਿਆਂਦੀ ਹੈ। ਲਵਿਸ਼ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਇਹ ਉਪਲਬਧੀ ਹਾਸਲ ਕੀਤੀ। ਉਸ ਨੇ ਕਿਹਾ ਕਿ ਉਹ ਇਸਰੋ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵਿੱਚ ਕਰੀਅਰ ਬਣਾਉਣ ਚਾਹੁੰਦਾ ਹੈ।

ਲਵਿਸ਼ ਦੀ ਸਫਲਤਾ ਨੇ ਨਾ ਸਿਰਫ਼ ਉਸ ਦੇ ਪਰਿਵਾਰ ਨੂੰ ਸਗੋਂ ਪੂਰੇ ਖੇਤਰ ਦਾ ਮਾਨ ਵਧਾਇਆ ਹੈ। ਮਾਪਿਆਂ ਅਤੇ ਅਧਿਆਪਕਾਂ ਨੇ ਕਿਹਾ ਕਿ ਲਵਿਸ਼ ਬਚਪਨ ਤੋਂ ਹੀ ਇੱਕ ਮਿਹਨਤੀ ਅਤੇ ਅਨੁਸ਼ਾਸਿਤ ਵਿਦਿਆਰਥੀ ਰਿਹਾ ਹੈ। ਇਸ ਦੌਰਾਨ ਉਸ ਨੇ ਕਿਹਾ ਕਿ “ਮੈਂ ਇਸਰੋ ਵਿੱਚ ਕੰਮ ਕਰਨਾ ਚਾਹੁੰਦਾ ਹਾਂ ਅਤੇ ਏਆਈ ਦੇ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਕਰਨਾ ਚਾਹੁੰਦਾ ਹਾਂ” ਦੱਸ ਦਈਏ ਕਿ ਬੀਤੇ ਕੱਲ੍ਹ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਵੱਲੋਂ ਦਸਵੀਂ ਜਮਾਤ ਦੇ ਸੈਸ਼ਨ 1 ਦੇ ਨਤੀਜੇ ਜਾਰੀ ਕੀਤੇ ਗਏ। ਜਿਸ ਵਿੱਚ ਪੰਜਾਬ ਦੇ ਨੌਜਵਾਨਾਂ ਨੇ ਅੱਵਲ ਦਰਜਾ ਹਾਸਿਲ ਕੀਤਾ ਹੈ। ਅੰਮ੍ਰਿਤਸਰ ਦੇ ਮੁਦਿਤ ਜੈਨ ਨੇ 100% ਅੰਕ ਪ੍ਰਾਪਤ ਕੀਤੇ। ਉੱਥੇ ਹੀ ਫਾਜ਼ਿਲਕਾ ਦੇ ਫਾਜ਼ਿਲਕਾ ਦੇ ਵੈਭਵ ਅਰੋੜਾ ਨੇ ਵੀ 500 ਵਿੱਚੋਂ 500 ਅੰਕ ਪ੍ਰਾਪਤ ਕੀਤੇ।