Business Khas

Latest news
ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ
You are currently viewing ਵਕੀਲਾਂ ਨੇ ਕਿਹਾ-ਮਾਮਲੇ ਵਿੱਚ ਇਨਸਾਫ ਲਈ ਹਰ ਕਾਨੂੰਨੀ ਲੜਾਈ ਲੜੀ ਜਾਵੇਗੀ

ਵਕੀਲਾਂ ਨੇ ਕਿਹਾ-ਮਾਮਲੇ ਵਿੱਚ ਇਨਸਾਫ ਲਈ ਹਰ ਕਾਨੂੰਨੀ ਲੜਾਈ ਲੜੀ ਜਾਵੇਗੀ

ਐਡਵੋਕੇਟ ਪ੍ਰਿਤਪਾਲ, ਐਡਵੋਕੇਟ ਹਰਪ੍ਰੀਤ ਸਿੰਘ, ਐਡਵੋਕੇਟ ਮਧੂ ਰਚਨਾ, ਐਡਵੋਕੇਟ ਰਾਜਕੁਮਾਰ, ਐਡਵੋਕੇਟ ਹਰਭਜਨ ਸਾਂਪਲਾ, ਐਡਵੋਕੇਟ ਪਵਨ ਬੈਂਸ, ਐਡਵੋਕੇਟ ਰਜਿੰਦਰ ਕੁਮਾਰ, ਐਡਵੋਕੇਟ ਦੀਪਕ ਤੇ ਹੋਰ ਵਕੀਲਾਂ ਵੱਲੋਂ ਅੱਜ ਇੱਥੇ ਪ੍ਰੈਸ ਕਲੱਬ ਵਿੱਚ ਹਾਈਵੇ ਐਕਟ ਦੇ ਝੂਠੇ ਪਰਚੇ ਵਿੱਚ ਨਾਮਜ਼ਦ ਕੀਤੇ ਗਏ ਐਡਵੋਕੇਟ ਬਲਵਿੰਦਰ ਕੁਮਾਰ ਸਮੇਤ 42 ਬੇਗੁਨਾਹਾਂ ਦੇ ਹੱਕ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਪ੍ਰਿਤਪਾਲ, ਐਡਵੋਕੇਟ ਹਰਪ੍ਰੀਤ ਸਿੰਘ ਤੇ ਐਡਵੋਕੇਟ ਮਧੂ ਰਚਨਾ ਨੇ ਕਿਹਾ ਕਿ ਐਡਵੋਕੇਟ ਬਲਵਿੰਦਰ ਕੁਮਾਰ ਜਿੱਥੇ ਸਿਆਸੀ ਪਾਰਟੀ ਨਾਲ ਸਬੰਧ ਰੱਖਦੇ ਹਨ, ਉੱਥੇ ਵਕੀਲ ਭਾਈਚਾਰੇ ਨਾਲ ਵੀ ਸਬੰਧਤ ਹਨ ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਜਲੰਧਰ ਦੇ ਮੈਂਬਰ ਵੀ ਹਨ। ਉਨ੍ਹਾਂ ਕਿਹਾ ਕਿ ਮੌਜ਼ੂਦਾ ਸਰਕਾਰ ਵਿੱਚ ਜਲੰਧਰ ਦਿਹਾਤੀ ਪੁਲਿਸ ਵੱਲੋਂ ਉਨ੍ਹਾਂ ਖਿਲਾਫ ਰਾਜਨੀਤਕ ਮੰਸ਼ਾ ਤੇ ਰੰਜਿਸ਼ ਤਹਿਤ ਇੱਕ ਝੂਠਾ ਹਾਈਵੇ ਐਕਟ ਦਾ ਪਰਚਾ (ਐਫਆਈਆਰ ਨੰਬਰ 85/23) 23 ਜੁਲਾਈ, 2023 ਨੂੰ ਥਾਣਾ ਮਕਸੂਦਾਂ ਵਿਖੇ ਦਰਜ ਕੀਤਾ ਗਿਆ ਸੀ, ਕਿਉਂਕਿ ਉਹ ਇੱਕ ਸਿਆਸੀ ਪਾਰਟੀ ਨਾਲ ਵੀ ਸਬੰਧਤ ਹਨ ਤੇ ਲੋਕ ਹਿੱਤਾਂ ਦੀ ਲੜਾਈ ਲੜਦੇ ਹਨ।

ਵਕੀਲਾਂ ਨੇ ਕਿਹਾ ਕਿ ਇਹ ਪਰਚਾ ਉਸ ਸਮੇਂ ਥਾਣਾ ਮਕਸੂਦਾਂ ਦੇ ਮੁਖੀ ਸਿਕੰਦਰ ਸਿੰਘ ਵਿਰਕ ਵੱਲੋਂ ਦਰਜ ਕੀਤਾ ਗਿਆ ਸੀ, ਕਿਉਂਕਿ ਬਲਵਿੰਦਰ ਕੁਮਾਰ ਤੇ ਇਲਾਕੇ ਦੇ ਲੋਕਾਂ ਵੱਲੋਂ ਨਸ਼ੇ ਦੇ ਖਿਲਾਫ ਥਾਣਾ ਖੇਤਰ ਤਹਿਤ ਆਉਂਦੇ ਪਿੰਡ ਨੂਰਪੁਰ ਦੇ ਅੱਡੇ ’ਤੇ ਪ੍ਰਦਰਸ਼ਨ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਇਸ ਪਰਚੇ ਸਬੰਧੀ ਇੱਕ ਦਿਲਚਸਪ ਗੱਲ ਇਹ ਵੀ ਹੈ ਕਿ ਇਸ ਸਬੰਧੀ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਇਸ ਮਾਮਲੇ ਦੀ ਜਾਂਚ ਐਸਐਸਪੀ ਹੁਸ਼ਿਆਰਪੁਰ ਤੋਂ ਕਰਵਾਈ ਸੀ ਤੇ ਉਨ੍ਹਾਂ ਆਪਣੀ ਜਾਂਚ ਵਿੱਚ ਪਾਇਆ ਕਿ ਐਡਵੋਕੇਟ ਬਲਵਿੰਦਰ ਕੁਮਾਰ ਤੇ ਹੋਰ ਲੋਕ ਬੇਗੁਨਾਹ ਹਨ ਤੇ ਉਨ੍ਹਾਂ ਕੋਈ ਜਾਮ ਨਹੀਂ ਕੀਤਾ ਤੇ ਇਸ ਕਰਕੇ ਇਹ ਪਰਚਾ ਰੱਦ ਕਰਨ ਯੋਗ ਹੈ।

ਇਸ ਤਰ੍ਹਾਂ ਦੇ ਨਾਲ ਪੁਲਿਸ ਵੱਲੋਂ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਲੋਕਾਂ ਖਿਲਾਫ ਅਪਰਾਧ ਕੀਤਾ ਗਿਆ ਹੈ। ਵਕੀਲਾਂ ਨੇ ਕਿਹਾ ਕਿ ਇਸ ਪਰਚੇ ਨੂੰ ਰੱਦ ਕਰਨ ਤੇ ਚਲਾਨ ਵਾਪਸ ਲੈਣ ਸਬੰਧੀ ਉਨ੍ਹਾਂ ਵੱਲੋਂ ਡੀਜੀਪੀ ਪੰਜਾਬ ਨੂੰ ਪੱਤਰ ਵੀ ਲਿਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਵਿੱਚ ਇਨਸਾਫ ਨਹੀਂ ਹੋ ਜਾਂਦਾ, ਉਦੋਂ ਤੱਦ ਉਹ ਸਾਰੇ ਵਕੀਲ ਸਾਥੀ ਹਰ ਕਾਨੂੰਨੀ ਰਾਹ ਅਖਤਿਆਰ ਕਰਨਗੇ। ਇਸ ਮੌਕੇ ’ਤੇ ਐਡਵੋਕੇਟ ਬਲਵਿੰਦਰ ਕੁਮਾਰ ਵੀ ਮੌਜ਼ੂਦ ਸਨ। ਉਨ੍ਹਾਂ ਕਿਹਾ ਕਿ ਆਪਣੀ ਗੱਲ ਰੱਖਣਾ, ਵਿਰੋਧ ਜਤਾਉਣਾ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ, ਪਰ ਇਸਨੂੰ ਹੀ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਹੀ ਮੀਡੀਆ ਅਦਾਰਿਆਂ ਨਾਲ ਵੀ ਕੀਤਾ ਜਾ ਰਿਹਾ ਹੈ।