Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੋਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਦੀ ਮੌਤ ’ਤੇ ਦੁੱਖ ਪ੍ਰਗਟਾਇਆ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੋਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਦੀ ਮੌਤ ’ਤੇ ਦੁੱਖ ਪ੍ਰਗਟਾਇਆ

ਜਲੰਧਰ, 15 ਸਤੰਬਰ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਸੋਮਵਾਰ ਨੂੰ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਮੋਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਰਿਚੀ ਕੇਪੀ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੀ ਜਲੰਧਰ ਸਥਿਤ ਰਿਹਾਇਸ਼ ’ਤੇ ਪਹੁੰਚੇ। ਕੈਬਨਿਟ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਪੁੱਤਰ ਦਾ ਇਸ ਤਰ੍ਹਾਂ ਤੁਰ ਜਾਣਾ ਪਰਿਵਾਰ ਲਈ ਬਹੁਤ ਦੁਖਦਾਈ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਮੌਕੇ ਮੇਅਰ ਵਿਨੀਤ ਧੀਰ, ਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ, ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ ਰਮਨੀਕ ਸਿੰਘ ਰੰਧਾਵਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਅਤੇ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸਾਬਕਾ ਸੰਸਦ ਮੈਂਬਰ ਮੋਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਰਿਚੀ ਕੇਪੀ ਦੀ ਬੀਤੇ ਦਿਨੀਂ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ।