Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

LPG ਸਿਲੰਡਰ ਦੀਆਂ ਕੀਮਤਾਂ ਵਿਚ ਵੱਡੀ ਕਟੌਤੀ…

ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਇਸ ਤੋਂ ਬਾਅਦ ਹੁਣ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੇ ਗਾਹਕਾਂ ਨੂੰ ਹਰ ਸਿਲੰਡਰ ‘ਤੇ ਲਗਭਗ 40-40 ਰੁਪਏ ਦਾ ਫਾਇਦਾ ਮਿਲਣ ਵਾਲਾ ਹੈ। ਜਦਕਿ ਘਰੇਲੂ ਰਸੋਈ ਗੈਸ ਸਿਲੰਡਰ ਦੇ ਮਾਮਲੇ ‘ਚ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।ਅਪਡੇਟ ਦੇ ਅਨੁਸਾਰ, ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀ ਕੀਮਤ 39.50 ਰੁਪਏ ਪ੍ਰਤੀ ਸਿਲੰਡਰ ਘਟਾ ਦਿੱਤੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਕਿਹਾ ਹੈ ਕਿ ਵਪਾਰਕ ਸਿਲੰਡਰਾਂ ਦੀਆਂ ਨਵੀਆਂ ਕੀਮਤਾਂ ਅੱਜ ਯਾਨੀ 22 ਦਸੰਬਰ ਤੋਂ ਲਾਗੂ ਹੋ ਗਈਆਂ ਹਨ।ਇਸ ਦਾ ਮਤਲਬ ਹੈ ਕਿ ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ ‘ਚ ਅੱਜ ਤੋਂ 19 ਕਿਲੋ ਦੇ ਵਪਾਰਕ LPG ਸਿਲੰਡਰ ਦੀ ਕੀਮਤ ਘੱਟ ਗਈ ਹੈ। ਚਾਰ ਮਹਾਨਗਰਾਂ ਵਿੱਚੋਂ ਐਲਪੀਜੀ ਦੀਆਂ ਕੀਮਤਾਂ ਮੁੰਬਈ ਵਿੱਚ ਸਭ ਤੋਂ ਘੱਟ ਅਤੇ ਚੇਨਈ ਵਿੱਚ ਸਭ ਤੋਂ ਵੱਧ ਹਨ।