Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

LPG ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ

ਮਾਰਚ ਦੀ ਸ਼ੁਰੂਆਤ ਮਹਿੰਗਾਈ ਨਾਲ ਹੋਈ ਹੈ, ਕਿਉਂਕਿ ਅੱਜ ਤੋਂ ਖਾਣ-ਪੀਣ ਦਾ ਬਜਟ ਵਧ ਜਾਵੇਗਾ। ਪਹਿਲੀ ਮਾਰਚ ਨੂੰ ਫਿਰ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ।ਹਾਲਾਂਕਿ ਤੇਲ ਮਾਰਕੀਟਿੰਗ ਕੰਪਨੀਆਂ ਨੇ ਇਸ ਵਾਰ ਵੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵਪਾਰਕ ਗੈਸ ਸਿਲੰਡਰ 25 ਰੁਪਏ ਮਹਿੰਗਾ ਹੋ ਗਿਆ ਹੈ।ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਨਵੀਆਂ ਦਰਾਂ IOCL ਦੀ ਵੈੱਬਸਾਈਟ ‘ਤੇ ਜਾਰੀ ਕੀਤੀਆਂ ਗਈਆਂ ਹਨ, ਜੋ 1 ਮਾਰਚ ਤੋਂ ਲਾਗੂ ਹੋ ਗਈਆਂ ਹਨ।ਹੁਣ ਦਿੱਲੀ ‘ਚ ਵਪਾਰਕ LPG ਸਿਲੰਡਰ 1795 ਰੁਪਏ ‘ਚ ਮਿਲੇਗਾ, ਜਦਕਿ ਮੁੰਬਈ ‘ਚ ਇਸ ਦੀ ਕੀਮਤ 1749 ਰੁਪਏ ਹੋਵੇਗੀ। ਇਸ ਦੇ ਨਾਲ ਹੀ ਕੋਲਕਾਤਾ ‘ਚ ਕੀਮਤ 1911 ਰੁਪਏ ਹੋ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।ਪਿਛਲੀ ਵਾਰ ਘਰੇਲੂ ਸਿਲੰਡਰ ਦੀਆਂ ਕੀਮਤਾਂ ਅਗਸਤ ਵਿੱਚ ਬਦਲੀਆਂ ਗਈਆਂ ਸਨ। ਇਨ੍ਹਾਂ ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ 30 ਅਗਸਤ, 2023 ਨੂੰ ਕੀਤੀ ਗਈ ਸੀ