Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਲੁਧਿਆਣਾ ਜ਼ਿਮਨੀ ਚੋਣ ਦੀ ਤਾਰੀਕ ਦਾ ਐਲਾਨ

ਲੁਧਿਆਣਾ ਜ਼ਿਮਨੀ ਚੋਣ ਦੀ ਤਾਰੀਕ ਦਾ ਐਲਾਨ

 

ਪੰਜਾਬ ਦੇ ਲੁਧਿਆਣਾ ਵਿੱਚ ਜ਼ਿਮਨੀ ਚੋਣ ਦਾ ਐਲਾਨ ਹੋ ਗਿਆ ਹੈ। ਭਾਰਤ ਦੇ ਚੋਣ ਕਮਿਸ਼ਨ ਨੇ ਪੱਛਮੀ ਹਲਕੇ ਵਿੱਚ ਜ਼ਿਮਨੀ ਚੋਣ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇੱਥੇ 19 ਜੂਨ ਨੂੰ ਵੋਟਿੰਗ ਹੋਵੇਗੀ ਅਤੇ ਚੋਣ ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ। ਲੁਧਿਆਣਾ ਵੈਸਟ ਵਿੱਚ ਇਲੈਕਸ਼ਨ ਹੋਣ ਕਾਰਨ ਪੂਰੇ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਕੀਤਾ ਗਿਆ ਹੈ।ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 64-ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 26 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 5 ਜੂਨ, 2025 ਹੈ। ਸਿਬਿਨ ਸੀ ਨੇ ਦੱਸਿਆ ਕਿ 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ, 2025 ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।