Business Khas

Latest news
महारैली को सफल बनाने के लिए कार्यकर्ताओं को सौंपी जिम्मेदारियां ਰਾਜਿੰਦਰ ਬੇਰੀ ਨੇ ਸਾਥੀਆਂ ਸਮੇਤ ਸ੍ਰੀ ਸਿੱਧ ਬਾਬਾ ਸੋਢਲ ਜੀ ਦੇ ਮੰਦਿਰ ਵਿਖੇ ਮੱਥਾ ਟੇਕਿਆ पंजाब के राज्यपाल को सौंपा ज्ञापन, छात्र हितों एवं विश्वविद्यालय के विकास से जुड़े प्रमुख मुद्दे उठा... ਚੀਨ ਆਉਣ ਦਾ ਦਿੱਤਾ ਸੱਦਾ, ਕੀ ਹੈ ਡ੍ਰੈਗਨ ਦਾ ਪਲਾਨ? ਲੁਧਿਆਣਾ ਦੇ ਬਹੁ-ਚਰਚਿਤ ਅਤੇ ਦਿਲ ਦਹਿਲਾ ਦੇਣ ਵਾਲੇ ਢਾਈ ਸਾਲਾਂ ਦੀ ਮਾਸੂਮ ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ‘ਚ ਟੇਕਿਆ ਮੱਥਾ ਮਨੀਸ਼ ਗਰਗ ਅਤੇ ਸੀਮਾ ਖੰਨਾ ਦੀ ਭੂਮਿਕਾ 'ਤੇ ਉਠੇ ਸਵਾਲ ਦੋ ਧੜਿਆਂ ਵਿਚਾਲੇ ਅਚਾਨਕ ਹੋਈ ਤਕਰਾਰ ਇੰਨੀ ਜ਼ਿਆਦਾ ਵਧ ਗਈ ਹਸਪਤਾਲ ਦੇ ਬਾਹਰ ਔਰਤ ਨੇ ਦਿੱਤਾ ਬੱਚੇ ਨੂੰ ਜਨਮ, ਮਾਂ ਤੇ ਨਵਜੰਮੇ ਦੀ ਹਾਲਤ ਸਥਿਰ
You are currently viewing ਲੁਧਿਆਣਾ ਦੇ ਬਹੁ-ਚਰਚਿਤ ਅਤੇ ਦਿਲ ਦਹਿਲਾ ਦੇਣ ਵਾਲੇ ਢਾਈ ਸਾਲਾਂ ਦੀ ਮਾਸੂਮ

ਲੁਧਿਆਣਾ ਦੇ ਬਹੁ-ਚਰਚਿਤ ਅਤੇ ਦਿਲ ਦਹਿਲਾ ਦੇਣ ਵਾਲੇ ਢਾਈ ਸਾਲਾਂ ਦੀ ਮਾਸੂਮ

ਲੁਧਿਆਣਾ ਦੇ ਬਹੁ-ਚਰਚਿਤ ਅਤੇ ਦਿਲ ਦਹਿਲਾ ਦੇਣ ਵਾਲੇ ਢਾਈ ਸਾਲਾਂ ਦੀ ਮਾਸੂਮ ਬੱਚੀ ਦਿਲਰੋਜ਼ ਕੌਰ ਨੂੰ ਜ਼ਿੰਦਾ ਦਫ਼ਨਾ ਕੇ ਕਤਲ ਕਰਨ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਦੋਸ਼ੀ ਔਰਤ ਨੀਲਮ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਵਿੱਚ ਤਬਦੀਲ ਕਰ ਦਿੱਤਾ ਹੈ। ਹਾਈਕੋਰਟ ਦੇ ਹੁਕਮਾਂ ਅਨੁਸਾਰ ਹੁਣ ਮੁਲਜ਼ਮ ਮਹਿਲਾ ਨੂੰ 30 ਸਾਲ ਤੱਕ ਜੇਲ੍ਹ ਵਿੱਚ ਰਹਿਣਾ ਪਵੇਗਾ ਅਤੇ ਇਸ ਪੂਰੀ ਮਿਆਦ ਦੌਰਾਨ ਉਸ ਨੂੰ ਕਿਸੇ ਵੀ ਤਰ੍ਹਾਂ ਦੀ ਛੋਟ ਜਾਂ ਰਿਆਇਤ ਨਹੀਂ ਮਿਲੇਗੀ।
ਜਾਣਕਾਰੀ ਅਨੁਸਾਰ ਬੱਚੀ ਦੇ ਪਿਤਾ ਆਪਣੇ ਬੱਚਿਆਂ ਲਈ ਅਕਸਰ ਵਧੀਆ ਖਿਡੌਣੇ ਅਤੇ ਹੋਰ ਵਸਤਾਂ ਲੈ ਕੇ ਆਉਂਦੇ ਸਨ, ਜਿਨ੍ਹਾਂ ਨੂੰ ਵੇਖ ਕੇ ਗੁਆਂਢ ਵਿੱਚ ਰਹਿੰਦੀ ਇਸ ਮਹਿਲਾ ਦੇ ਬੱਚੇ ਵੀ ਉਸੇ ਤਰ੍ਹਾਂ ਦੀ ਮੰਗ ਕਰਦੇ ਸਨ। ਮਹਿਲਾ ਆਰਥਿਕ ਤੰਗੀ ਕਾਰਨ ਉਨ੍ਹਾਂ ਦੀਆਂ ਇਹ ਮੰਗਾਂ ਪੂਰੀਆਂ ਨਹੀਂ ਸੀ ਕਰ ਪਾਉਂਦੀ, ਜਿਸ ਕਾਰਨ ਉਸ ਦੇ ਦਿਲ ਵਿੱਚ ਡੂੰਘੀ ਈਰਖਾ ਤੇ ਰੰਜਿਸ਼ ਪੈਦਾ ਹੋ ਗਈ ਸੀ।