Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਲ਼ਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਹਾਕੀ ਟੀਮ ਨੂੰ ਕੀਤਾ ਗਿਆ ਸਨਮਾਨਿਤ

ਲ਼ਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਹਾਕੀ ਟੀਮ ਨੂੰ ਕੀਤਾ ਗਿਆ ਸਨਮਾਨਿਤ

ਜਲੰਧਰ, ਪੰਜਾਬ ਦੀ ਮਹਿਲਾ ਹਾਕੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੀ ਸੰਸਥਾ ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਦੀ ਮਹਿਲਾ ਹਾਕੀ ਟੀਮ, ਜਿਸ ਨੇ ਗੁਰੁ ਨਾਨਕ ਦੇਵ ਯੂਨੀਵਰਸਟੀ ਅੰਮ੍ਰਿਤਸਰ ਅੰਤਰ ਕਾਲਜ ਹਾਕੀ ਮੁਕਾਬਲਿਆਂ ਵਿੱਚ ਦੁਜਾ ਸਥਾਨ ਹਾਸਲ ਕੀਤਾ, ਨੂੰ ਕਾਲਜ ਦੀ ਪ੍ਰਿੰਸੀਪਲ ਡਾ. ਸਰਬਜੀਤ ਕੌਰ ਰਾਏ ਨੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।

ਇਸ ਮੌਕੇ ਤੇ ਇਨ੍ਹਾਂ ਹਾਕੀ ਖਿਡਾਰਣਾਂ ਨੇ ਮੈਨੇਜਿੰਗ ਕਮੇਟੀ ਦੀ ਮੁੱਖੀ ਸਰਦਾਰਨੀ ਬਲਬੀਰ ਕੌਰ ਅਤੇ ਕਾਲਜ ਪ੍ਰਿੰਸੀਪਲ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਕਿ ਇਨ੍ਹਾਂ ਗਰੀਬ ਪਰਿਵਾਰਾਂ ਨਾਲ ਸਬੰਧਤ ਖਿਡਾਰਣਾਂ ਨੂੰ ਖੇਡ ਨਿਖਾਰਣ ਦਾ ਅਹਿਮ ਮੌਕਾ ਦਿੱਤਾ ਗਿਆ ਹੈ। ਕਾਲਜ ਪਿੰ੍ਰਸੀਪਲ ਸਰਬਜੀਤ ਕੌਰ ਰਾਏ ਨੇ ਦੱਸਿਆ ਕਿ ਕਾਲਜ ਦੀ ਇਸ ਟੀਮ ਨੇ ਖਾਲਸਾ ਕਾਲਜ ਅੰਮ੍ਰਿਤਸਰ ਨੂੰ 8-0 ਨਾਲ, ਬੀਬੀਕੇ ਡੀਏਵੀ ਕਾਲਜ ਅੰਮ੍ਰਿਤਸਰ ਨੂੰ 9-0 ਨਾਲ ਹਰਾਇਆ ਜਦਕਿ ਆਖਰੀ ਮੈਚ ਵਿੱਚ ਸਖਤ ਮੁਕਾਬਲੇ ਮਗਰੋਂ ਗੁਰੁ ਨਾਨਕ ਦੇਵ ਯੂਨੀਵਰਸਟੀ ਕੈਂਪਸ ਅੰਮ੍ਰਿਤਸਰ ਦੀ ਟੀਮ ਤੋਂ 2-1
ਨਾਲ ਹਾਰ ਗਈ ਅਤੇ ਦੂਜੇ ਸਥਾਨ ਤੇ ਰਹੀ।