ਜਲੰਧਰ: ਅੱਜ ਮਾਣਯੋਗ ਸੰਸਦ ਮੈਂਬਰ ਸ਼੍ਰੀ ਅਸ਼ੋਕ ਕੁਮਾਰ ਮਿੱਤਲ ਜੀ ਵੱਲੋਂ ਜਲੰਧਰ ਵਿਖੇ ਐਮ.ਪੀ. ਫੰਡ ਅਧੀਨ ਵੱਖ-ਵੱਖ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਕੁੱਲ 1.50 ਕਰੋੜ ਰੁਪਏ ਦੀ ਲਾਗਤ ਵਾਲੇ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਮਾਡਲ ਟਾਊਨ ਸਥਿਤ ਸ਼ਿਵਪੁਰੀ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਇਮਾਰਤ ਦੇ ਨਵੀਨੀਕਰਨ ਅਤੇ ਨਵੇਂ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਦੀਪ ਨਗਰ ਸਥਿਤ ਰਾਮ ਬਾਗ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਇਮਾਰਤ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਉਦਘਾਟਨ ਕੀਤਾ ਗਿਆ।
ਇਨ੍ਹਾਂ ਵਿਕਾਸ ਕਾਰਜਾਂ ਦਾ ਮੁੱਖ ਉਦੇਸ਼ ਇਲਾਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਐਮ.ਪੀ. ਫੰਡ ਰਾਹੀਂ ਕੀਤੇ ਜਾ ਰਹੇ ਇਹ ਉਪਰਾਲੇ ਜਲੰਧਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਅਤੇ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਵੱਲ ਅਹਿਮ ਕਦਮ ਹਨ।
ਇਸ ਮੌਕੇ ਵਿਕਾਸ ਕਾਰਜਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕਾਂ ਦੀ ਭਲਾਈ ਅਤੇ ਇਲਾਕੇ ਦੀ ਤਰੱਕੀ ਲਈ ਅਜਿਹੇ ਉਪਰਾਲਿਆਂ ਦੀ ਮਹੱਤਤਾ ਉਜਾਗਰ ਕੀਤੀ ਗਈ।
ਵਿਕਾਸ ਦੀ ਸੋਚ, ਲੋਕ ਸੇਵਾ ਦਾ ਸੰਕਲਪ!
