Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਪ੍ਰਿੰਸੀਪਲ ਹੁਸਨ ਲਾਲ ਬਸਰਾ ਵੱਲੋਂ ਮੈਗਜੀਨ “ਸਮਲੋਕ”ਲੋਕ ਅਰਪਣ

ਪ੍ਰਿੰਸੀਪਲ ਹੁਸਨ ਲਾਲ ਬਸਰਾ ਵੱਲੋਂ ਮੈਗਜੀਨ “ਸਮਲੋਕ”ਲੋਕ ਅਰਪਣ

ਜਲੰਧਰ, ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕੋ- ਐਜੂਕੇਸ਼ਨ ਕਾਲਜ ਬੂਟਾ ਮੰਡੀ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਕਾਲਜ ਦੀਆਂ ਗਤੀਵਿਧੀਆਂ ਬਾਰੇ ਓਂਰੀਐਨਟੈਂਸ਼ਨ ਪ੍ਰੋਗਰਾਮ ਪ੍ਰਿੰਸੀਪਲ ਹੁਸਨ ਲਾਲ ਬਸਰਾ ਦੀ ਅਗਵਾਈ ਹੇਠ ਕਰਵਾਇਆ ਗਿਆ। ਜਿਸ ਵਿੱਚ ਕਾਲਜ ਵਿਦਿਆਰਥੀਆਂ ਨੂੰ ਕਾਲਜ ਵੱਲੋਂ ਮਿਲਣ ਵਾਲੀ ਸਕਾਲਰਸ਼ਿਪ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਕਾਲਜ ਪ੍ਰਿੰਸੀਪਲ ਹੁਸਨ ਲਾਲ ਨਾਲ ਬਸਰਾ ਵੱਲੋਂ ਮੈਗਜ਼ੀਨ ‘ਸਮਲੋਕ’ ਦਾ ਰਸਮੀ ਉਦਘਾਟਨ ਵੀ ਕੀਤਾ ਗਿਆ।’ਸਮਲੋਕ’ ਮੈਗਜ਼ੀਨ ਦੇ ਮੁੱਖ ਸੰਪਾਦਕ ਡਾ. ਰਜਨੀਸ਼ ਕੁਮਾਰ ਵੱਲੋਂ ਵਿਦਿਆਰਥੀਆਂ ਨੂੰ ਮੈਗਜ਼ੀਨ ਲਈ ਕਵਿਤਾਵਾਂ, ਰਚਨਾਵਾਂ ਆਦਿ ਲਿਖਣ ਲਈ ਪ੍ਰੋਤਸਾਹਿਤ ਵੀ ਕੀਤਾ ਗਿਆ।

ਸਮਾਰੋਹ ਦੌਰਾਨ ਡਾ. ਹਰਬਲਾਸ ਹੀਰਾ ਨੇ ਮੰਚ ਦਾ ਬਖੂਬੀ ਨਾਲ ਸੰਚਾਲਨ ਕੀਤਾ। ਇਸ ਮੌਕੇ ਸ਼੍ਰੀਮਤੀ ਨਵੀਤਾ,ਡਾ. ਸੀਮਾ ਰਾਣੀ ਅਸ਼ਵਨੀ ਕੁਮਾਰ, ਪੂਨਮ ਬੈਂਸ, ਮਿਸ ਪੂਜਾ, ਤਨਵੀ ਤੇ ਸਮੂਹ ਸਟਾਫ਼ ਮੋਜੂਦ ਸੀ।ਫੋਟੋ ਕੈਪਸ਼ਨ:- ਸਮਾਰੋਹ ਦੌਰਾਨ ਪ੍ਰਿੰਸੀਪਲ ਹੁਸਨ ਲਾਲ ਬਸਰਾ ਮੈਗਜ਼ੀਨ ‘ਸਮਲੋਕ’ ਲੋਕ ਅਰਪਣ ਕਰਦੇ ਹੋਏ