ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਸਰਕਾਰ ਦੇ ਕਥਿਤ ਘਪਲਿਆਂ ਦੀ ਲਗਾਤਾਰ ਪੋਲ ਖੋਲ੍ਹੀ ਜਾ ਰਹੀ ਹੈ। ਹੁਣ ਬੀਤੇ ਦਿਨਾਂ ਤੋਂ ਉਹ ਮੁੱਖ ਮੰਤਰੀ ਮਾਨ (CM Mann Wife) ਦੀ ਪਤਨੀ ਡਾ. ਗੁਰਪ੍ਰੀਤ ਕੌਰ (Dr Gurpreet Kaur Allegation) ‘ਤੇ ਲੱਗੇ 5 ਕਰੋੜ ਦੇ ਇਲਜ਼ਾਮਾਂ ਨੂੰ ਲੈ ਕੇ ਕਾਨਫਰੰਸਾਂ ਕਰਕੇ ਕਈ ਖੁਲਾਸੇ ਕਰ ਚੁੱਕੇ ਹਨ ਅਤੇ ਲਗਾਤਾਰ ਆਮ ਆਦਮੀ ਪਾਰਟੀ (AAP) ਨੂੰ ਘੇਰ ਰਹੇ ਹਨ।
ਹੁਣ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕਾਨਫਰੰਸਾਂ ਤੋਂ ਹੁਣ ਪੀੜਤ ਪਰਿਵਾਰ ਨੂੰ ਜਿਥੇ ਗੈਂਗਸਟਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ, ਉਥੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਹਾਲੇ ਤੱਕ ਕੋਈ ਨੋਟਿਸ ਪ੍ਰਾਪਤ ਨਹੀਂ ਹੋਇਆ ਹੈ, ਪਰ ਜੇਕਰ ਨੋਟਿਸ ਆਉਂਦਾ ਹੈ ਤਾਂ ਉਹ ਉਸ ਦਾ ਪੂਰਾ ਸਵਾਗਤ ਕਰਨਗੇ।
ਮਜੀਠੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਧੀਆਂ-ਭੈਣਾਂ ਦਾ ਸਾਥ ਦੇਣਾ ਭਗਵੰਤ ਮਾਨ ਦੀ ਸੋਚ ਵਿੱਚ ਸ਼ਾਮਲ ਨਹੀਂ ਹੈ।
