Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਪੰਜਾਬ ’ਚ ਕਿਸਾਨਾਂ ਦਾ ਵੱਡਾ ਐਲਾਨ ; ਰੇਲਾਂ ਦਾ ਕੀਤਾ ਜਾਵੇਗਾ ਚੱਕਾ ਜਾਮ

ਪੰਜਾਬ ’ਚ ਕਿਸਾਨਾਂ ਦਾ ਵੱਡਾ ਐਲਾਨ ; ਰੇਲਾਂ ਦਾ ਕੀਤਾ ਜਾਵੇਗਾ ਚੱਕਾ ਜਾਮ

ਰਈਆ ਨੇੜਲੇ ਇੱਕ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਭਰ ਦੇ ਜ਼ਿਲ੍ਹਿਆਂ ਤੋਂ ਆਏ ਆਗੂਆਂ ਨੇ ਕਿਸਾਨਾਂ ਦੇ ਭਖਦੇ ਮਸਲਿਆਂ ‘ਤੇ ਚਰਚਾ ਕਰਦਿਆਂ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕੀਤਾ। ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਸਰਕਾਰ ਨੇ ਹੜ੍ਹ ਪੀੜਤ ਕਿਸਾਨਾਂ ਨਾਲ ਧੋਖਾ ਕੀਤਾ ਹੈ। ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਫ਼ਿਰੋਜ਼ਪੁਰ, ਕਪੂਰਥਲਾ ਸਮੇਤ ਕਈ ਜ਼ਿਲ੍ਹਿਆਂ ਦੇ ਹੜ੍ਹ ਪੀੜਤ ਕਿਸਾਨ ਅੱਜ ਵੀ ਮੁਆਵਜ਼ੇ ਲਈ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ, ਪਰ ਸਰਕਾਰ ਦੇ ਕੰਨਾਂ ‘ਤੇ ਜੂੰ ਤੱਕ ਨਹੀਂ ਸਰਕੀ। ਕੱਚੀਆਂ-ਪੱਕੀਆਂ ਫ਼ਸਲਾਂ, ਪੈਲੀਆਂ ਅਤੇ ਹੋਰ ਨੁਕਸਾਨਾਂ ਦਾ ਮੁਆਵਜ਼ਾ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਡੀਸੀ ਦਫ਼ਤਰਾਂ ਅੱਗੇ ਧਰਨੇ, ਮਾਰਚ, ਮੰਗ ਪੱਤਰ ਅਤੇ ਹਰ ਲੋਕਤੰਤਰੀ ਤਰੀਕਾ ਅਪਣਾਇਆ, ਪਰ ਸਰਕਾਰ ਨੇ ਕਿਸਾਨਾਂ ਦੀ ਇੱਕ ਵੀ ਗੰਭੀਰਤਾ ਨਾਲ ਨਹੀਂ ਸੁਣੀ। ਇਸ ਲਈ 11 ਅਗਸਤ ਨੂੰ ਦੁਪਹਿਰ 12 ਵਜੇ ਮਾਨਾਂਵਾਲਾ ਰੇਲਵੇ ਸਟੇਸ਼ਨ ‘ਤੇ ਰੇਲਾਂ ਦਾ ਚੱਕਾ ਜਾਮ ਕਰਕੇ ਸਰਕਾਰ ਨੂੰ ਜਗਾਇਆ ਜਾਵੇਗਾ।