Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਇੰਟਰਸਟੇਟ ਡਰੱਗ ਸਿੰਡੀਕੇਟ ਤੋੜਨ ‘ਚ ਵੱਡੀ ਸਫਲਤਾ, 2 ਗ੍ਰਿਫ਼ਤਾਰ

ਜਲੰਧਰ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਇੰਟਰਸਟੇਟ ਡਰੱਗ ਨੈੱਟਵਰਕ ਵਿੱਚ ਸ਼ਾਮਲ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਕਮਰਸ਼ੀਅਲ ਮਾਤਰਾ ਵਿੱਚ 205 ਗ੍ਰਾਮ ਕੋਕੀਨ, 2 ਕਿਲੋਗ੍ਰਾਮ ਚਰਸ, 20 ਗ੍ਰਾਮ ਆਈਸ, 22 ਗ੍ਰਾਮ ਐਲ ਐਸ ਡੀ (LSD) ਗੋਲੀਆਂ, 2 ਨਾਜਾਇਜ਼ ਅਸਲੇ ਅਤੇ 5 ਜ਼ਿੰਦਾ ਰੌਂਦ ਬਰਾਮਦ ਕਰਦਿਆਂ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ।ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇਹ ਕਾਰਵਾਈ  ਡੀ.ਸੀ.ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. (ਇਨਵੈਸਟੀਗੇਸ਼ਨ) ਜਯੰਤ ਪੁਰੀ ਅਤੇ ਏ.ਸੀ.ਪੀ. ਅਮਰਬੀਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਸੁਰਿੰਦਰ ਕੁਮਾਰ ਇੰਚਾਰਜ ਸੀ.ਆਈ.ਏ. ਸਟਾਫ਼ ਜਲੰਧਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤੀ ਗਈ।

ਉਨ੍ਹਾਂ ਦੱਸਿਆ ਕਿ 14.11.2025 ਨੂੰ ਸੀ.ਆਈ.ਏ. ਸਟਾਫ਼ ਜਲੰਧਰ ਦੀ ਟੀਮ ਨਸ਼ਾ ਸਮੱਗਲਰਾਂ ਸਬੰਧੀ ਤਲਾਸ਼ ਮੁਹਿੰਮ ਦੌਰਾਨ ਸਰਵਿਸ ਲੇਨ ਨੇੜੇ ਮੰਦਾਕਨੀ ਫਾਰਮ, ਜੀ.ਟੀ. ਰੋਡ ਫਗਵਾੜਾ ਜਲੰਧਰ ‘ਤੇ ਮੌਜੂਦ ਸੀ। ਇਸ ਦੌਰਾਨ ਇੱਕ ਨੌਜਵਾਨ ਸਾਗਰ ਬੱਬਰ ਵਾਸੀ ਦਸ਼ਮੇਸ਼ ਨਗਰ, ਮਾਡਲ ਹਾਊਸ ਜਲੰਧਰ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤਾ ਗਿਆ।