Business Khas

Latest news
ब्लॉक स्तरीय बैंकर्स समिति की बैठकें शुरू इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ
You are currently viewing ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਮੁੰਬਈ, ਬੌਲੀਵੁੱਡ ਅਦਾਕਾਰਾ ਤੇ ਮਾਡਲ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਇੱਥੇ ਅੱਜ ਸਵੇਰੇ ਕਥਿਤ ਤੌਰ ’ਤੇ ਇਕ ਇਮਾਰਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਨਿਲ ਅਰੋੜਾ ਨੇ ਬਾਂਦਰਾ ’ਚ ਸਥਿਤ ਇਕ ਇਮਾਰਤ ਦੀ ਛੇਵੀਂ ਮੰਜ਼ਿਲ ਤੋਂ ਕਥਿਤ ਤੌਰ ’ਤੇ ਛਾਲ ਮਾਰ ਦਿੱਤੀ। ਪੁਲੀਸ ਮੌਕੇ ’ਤੇ ਪਹੁੰਚੀ ਅਤੇ ਅਰੋੜਾ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁੀਸ ਅਧਿਕਾਰੀ ਨੇ ਕਿਹਾ ਕਿ ਘਟਨਾ ਦੇ ਪਿੱਛੇ ਦੇ ਕਾਰਨ ਅਜੇ ਪਤਾ ਨਹੀਂ ਲੱਗੇ ਹਨ ਅਤੇ ਜਾਂਚ ਜਾਰੀ ਹੈ। ਇਸ ਵਿਚਾਲੇ ਇਕ ਸੂਤਰ ਨੇ ਕਿਹਾ, ‘‘ਇਹ ਸੱਚ ਹੈ ਕਿ ਮਲਾਇਕਾ ਦੇ ਪਿਤਾ ਦੀ ਅੱਜ ਸਵੇਰੇ ਮੌਤ ਹੋ ਗਈ। ਉਨ੍ਹਾਂ ਨੇ ਖ਼ੁਦਕੁਸ਼ੀ ਨਹੀਂ ਕੀਤੀ ਹੈ। ਇਹ ਇਕ ਹਾਦਸਾ ਸੀ। ਸਾਰੇ ਸਦਮੇ ਵਿੱਚ ਹਨ ਕਿਉਂਕਿ ਉਨ੍ਹਾਂ ਨੂੰ ਕੋਈ ਬਿਮਾਰੀ ਨਹੀਂ ਸੀ ਜਾਂ ਅਜਿਹੀ ਕੋਈ ਗੱਲ ਨਹੀਂ ਸੀ।’’ ਸੂਤਰ ਮੁਤਾਬਕ, ਪੁਲੀਸ ਦੇ ਪੰਚਨਾਮੇ ਵਿੱਚ ਚੀਜ਼ਾਂ ਸਾਫ ਹੋ ਜਾਣਗੀਆਂ। -ਪੀਟੀਆਈ