Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਵਿਜੇ ਨਗਰ ‘ਚ ਕੋਠੀ ਅੰਦਰ ਲੱਗੀ ਭਿਆਨਕ ਅੱਗ, 30 ਸਾਲਾ ਕੁੜੀ ਦੀ ਹੋਈ ਮੌਤ

ਵਿਜੇ ਨਗਰ ‘ਚ ਕੋਠੀ ਅੰਦਰ ਲੱਗੀ ਭਿਆਨਕ ਅੱਗ, 30 ਸਾਲਾ ਕੁੜੀ ਦੀ ਹੋਈ ਮੌਤ

ਸੋਮਵਾਰ ਰਾਤ ਨੂੰ ਵਿਜੇ ਨਗਰ ਵਿੱਚ ਘਰ ਵਿੱਚ ਅੱਗ ਲੱਗ ਗਈ। ਕਮਰੇ ਨੂੰ ਢੱਕਣ ਵਾਲੀਆਂ ਪੀਵੀਸੀ ਚਾਦਰਾਂ  ਕਾਰਨ ਅੱਗ ਮਿੰਟਾਂ ਵਿੱਚ ਹੀ ਤੇਜ਼ੀ ਨਾਲ ਫੈਲ ਗਈ। ਜਦੋਂ ਅੱਗ ਲੱਗੀ ਤਾਂ ਇੱਕ ਮਾਨਸਿਕ ਤੌਰ ‘ਤੇ ਬਿਮਾਰ 30 ਸਾਲਾ ਕੁੜੀ ਕਮਰੇ ਵਿੱਚ ਸੁੱਤੀ ਪਈ ਸੀ, ਜਿਸ ਦੀ ਅੱਗ ਦੀ ਲਪੇਟ ‘ਚ ਆਉਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ, ਜਦੋਂ ਪਰਿਵਾਰ ਨੂੰ ਅੱਗ ਲੱਗਣ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਫਾਇਰ ਸਟੇਸ਼ਨ 4 ਤੋਂ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਬੁਲਾਇਆ ਅਤੇ ਖੁਦ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ‘ਤੇ ਕਾਬੂ ਪਾਉਣ ਵਿੱਚ ਕਾਮਯਾਬ ਰਹੀਆਂ।

ਹਾਲਾਂਕਿ, ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਗਿਆ, ਪਰੰਤੂ ਉਦੋਂ ਤੱਕ ਜਾਨੀ-ਮਾਲੀ ਨੁਕਸਾਨ ਹੋ ਚੁੱਕਿਆ ਸੀ। ਅੱਗ ਸ਼ਾਰਟ ਸਰਕਟ ਕਾਰਨ ਲੱਗੇ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਇਸ ਕੋਠੀ ਵਿੱਚ ਸਿਮਰਤ ਕੌਰ ਨਾਂਅ ਦੀ ਔਰਤ ਆਪਣੀਆਂ ਦੋ ਧੀਆਂ ਨਾਲ ਰਹਿੰਦੀ ਸੀ ਅਤੇ ਉਨ੍ਹਾਂ ਦਾ ਪਾਲਣ-ਪੋਸ਼ਣ ਕਰਦੀ ਸੀ। ਉਹ ਸੋਮਵਾਰ ਰਾਤ ਨੂੰ ਘਰ ਵਿੱਚ ਮੌਜੂਦ ਸੀ, ਪਰ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਕਮਰੇ ਦੀਆਂ ਕੰਧਾਂ ਪੀਵੀਸੀ ਚਾਦਰਾਂ ਨਾਲ ਢੱਕੀਆਂ ਹੋਈਆਂ ਸਨ, ਜਿਸ ਕਾਰਨ ਪਲਾਸਟਿਕ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਕੁਝ ਹੀ ਸਮੇਂ ਵਿੱਚ ਪੂਰੇ ਕਮਰੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਦੌਰਾਨ ਪੀਵੀਸੀ ਦੇ ਜ਼ਹਿਰੀਲੇ ਧੂੰਏਂ ਅਤੇ ਭਿਆਨਕ ਅੱਗ ਨੇ ਰੂਬਿਕਾ ਨੂੰ ਬਚਣ ਦਾ ਕੋਈ ਮੌਕਾ ਨਹੀਂ ਦਿੱਤਾ। ਜਦੋਂ ਅੱਗ ਲੱਗੀ ਤਾਂ ਰੂਬਿਕਾ ਸੁੱਤੀ ਪਈ ਸੀ, ਜੋ ਕਿ ਮਾਨਸਿਕ ਤੌਰ ‘ਤੇ ਬਿਮਾਰ ਸੀ, ਇਸ ਲਈ ਉਹ ਖ਼ਤਰੇ ਨੂੰ ਮਹਿਸੂਸ ਕਰਨ ਦੇ ਬਾਵਜੂਦ ਸਮੇਂ ਸਿਰ ਅਲਾਰਮ ਨਹੀਂ ਵਜਾ ਸਕੀ।