Business Khas

You are currently viewing ਮੀਡੀਆ ਇੰਫਲੁਇੰਸਰ ਦੀਪਿਕਾ ਲੂਥਰਾ ਨੇ ਇੰਸਟਾ ਅਕਾਊਂਟ ਕੀਤਾ ਬੰਦ

ਮੀਡੀਆ ਇੰਫਲੁਇੰਸਰ ਦੀਪਿਕਾ ਲੂਥਰਾ ਨੇ ਇੰਸਟਾ ਅਕਾਊਂਟ ਕੀਤਾ ਬੰਦ

ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਦਿੱਤੀਆਂ ਗਈਆਂ ਧਮਕੀਆਂ ਪਿੱਛੋਂ ਸੋਸ਼ਲ ਮੀਡੀਆ ਇੰਫਲੁਇੰਸਰ ਦੀਪਿਕਾ ਲੂਥਰਾ (Deepika Luthra) ਨੇ ਆਪਣਾ ਇੰਸਟਾ ਅਕਾਊਂਟ ਬੰਦ ਕਰ ਦਿੱਤਾ ਹੈ। ਲਗਾਤਾਰ ਆ ਰਹੀਆਂ ਧਮਕੀਆਂ ਪਿੱਛੋਂ ਲੁਥਰਾ (Deepika Luthra Instagram account) ਨੇ ਫੈਸਲਾ ਲਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਧਮਕੀਆਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਉਸ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਸੀ। ਪੁਲਿਸ ਨੇ ਘਰ ਦੇ ਬਾਹਰ ਸੁਰੱਖਿਆ ਕਰਮਚਾਰੀ ਤਾਇਨਾਤ ਕਰ ਦਿੱਤੇ ਹਨ। ਦਰਅਸਲ, ਕਮਲ ਕੌਰ ਭਾਬੀ ਦੇ ਕਤਲ ਤੋਂ ਬਾਅਦ ਅੰਮ੍ਰਿਤਪਾਲ ਮਹਿਰੋਂ ਵੱਲੋਂ ਦੀਪਿਕਾ ਦਾ ਨਾਮ ਲੈ ਕੇ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਦੀਪਿਕਾ ਲੂਥਰਾ ਦੀਆਂ ਵੀਡੀਓਜ਼ ਨੂੰ ਲੈ ਕੇ ਵੀ ਮਹਿਰੋਂ ਦੇ ਵੱਲੋਂ ਇਤਰਾਜ਼ ਕੀਤਾ ਗਿਆ ਸੀ ਤੇ ਧਮਕਾਇਆ ਗਿਆ ਸੀ। ਦੀਪਿਕਾ ਲੂਥਰਾ ਮੁਤਾਬਕ ਉਸ ਵੱਲੋਂ ਤੁਰੰਤ ਉਨ੍ਹਾਂ ਵੀਡੀਓਜ਼ ਨੂੰ ਹਟਾ ਦਿੱਤਾ ਗਿਆ ਸੀ।