Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ

ਜਲੰਧਰ, 9 ਮਾਰਚ : ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਆਂਕ ਕਾਨੂੰਨਗੋ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮਨੁੱਖੀ ਅਧਿਕਾਰਾਂ ਅਤੇ ਭਲਾਈ ਸਬੰਧੀ ਵੱਖ-ਵੱਖ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਪ੍ਰਿਆਂਕ ਕਾਨੂੰਨਗੋ ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਹਰ ਵਰਗ ਦੇ ਮਾਨਵੀ ਅਧਿਕਾਰਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਈ । ਉਨ੍ਹਾਂ ਦੱਸਿਆ ਕਿ ਕਮਿਸ਼ਨ ਦਾ ਉਦੇਸ਼ ਹਰ ਵਰਗ ਦੇ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨਰ ਨਗਰ ਨਿਗਮ ਜਲੰਧਰ ਸੰਦੀਪ ਰਿਸ਼ੀ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ ਵੀ ਮੌਜੂਦ ਸਨ।

ਉਨ੍ਹਾਂ ਜ਼ਿਲ੍ਹੇ ਵਿੱਚ ਪੋਕਸੋ ਐਕਟ ਤਹਿਤ ਦਰਜ ਮਾਮਲਿਆਂ ਦਾ ਜਾਇਜ਼ਾ ਲਿਆ ਅਤੇ ਬੱਚਿਆਂ ਦੀ ਸੁਰੱਖਿਆ, ਸੰਭਾਲ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਬਾਲ ਸੁਰੱਖਿਆ ਕਮੇਟੀ ਨੂੰ ਨਸ਼ਿਆਂ ਦੀ ਲੱਤ ਦਾ ਸ਼ਿਕਾਰ ਹੋ ਚੁੱਕੇ ਬੱਚਿਆਂ ਦੇ ਮੁੜ ਵਸੇਬੇ ਲਈ ਆਊਟਰੀਚ ਪ੍ਰੋਗਰਾਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਜਿਹੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਉਪਰਾਲੇ ਕੀਤੇ ਜਾਣ, ਤਾਂ ਜੋ ਉਨ੍ਹਾਂ ਨੂੰ ਮੁੜ ਆਮ ਜ਼ਿੰਦਗੀ ਨਾਲ ਜੋੜਿਆ ਜਾ ਸਕੇ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।

ਮੀਟਿੰਗ ਦੌਰਾਨ ਉਨ੍ਹਾਂ ਆਜੀਵਿਕਾ ਮਿਸ਼ਨ ਤਹਿਤ ਮਹਿਲਾਵਾਂ ਦੇ ਸੈਲਫ਼ ਹੈਲਪ ਗਰੁੱਪਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਮੈਂਬਰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਵੇਸਟ ਕੁਲੈਕਸ਼ਨ ਅਤੇ ਸੈਗਰੀਗੇਸ਼ਨ ਦੇ ਕੰਮ ਨਾਲ ਜੁੜੀਆਂ ਮਹਿਲਾਵਾਂ ਦੇ ਵੀ ਸਵੈ ਸਹਾਇਤਾ ਸਮੂਹ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕੀਤਾ ਜਾ ਸਕੇ।
ਇਸ ਤੋਂ ਇਲਾਵਾ ਉਨ੍ਹਾਂ ਪੀ.ਐਮ. ਵਿਸ਼ਵਕਰਮਾ, ਨਮਸਤੇ ਸਕੀਮ, ਮੈਂਟਲ ਹੈਲਥ ਪ੍ਰੋਗਰਾਮ, ਆਰ.ਬੀ.ਐਸ.ਕੇ., ਪ੍ਰੀ ਐਂਡ