Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ

ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ

ਜਲੰਧਰ, (ਸੰਜੇ ਸ਼ਰਮਾ)-ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਜ਼ਿਲ੍ਹਾ ਜਲੰਧਰ ਦੇ ਅਚਨਚੇਤ ਦੌਰੇ ਦੌਰਾਨ ਨੈਸ਼ਨਲ ਫੂਡ ਸਕਿਓਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ।

 

ਦੌਰੇ ਦੌਰਾਨ ਸ਼੍ਰੀ ਧਾਲੀਵਾਲ ਨੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਨਵਾਂ ਪਿੰਡ ਜੱਟਾਂ, ਸਰਕਾਰੀ ਪ੍ਰਾਇਮਰੀ ਸਕੂਲ ਆਲੇਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਅਤੇ ਐਲੀਮੈਂਟਰੀ ਸਕੂਲ ਭੁੱਲਰ, ਸਰਕਾਰੀ ਪ੍ਰਾਇਮਰੀ ਸਕੂਲ ਢੰਡੋਵਾਲ ਅਤੇ ਇਸ ਦੇ ਨਾਲ ਹੀ ਆਂਗਣਵਾੜੀ ਕੇਂਦਰ ਨਵਾਂ ਪਿੰਡ ਜੱਟਾਂ, ਢੰਡੋਵਾਲ ਅਤੇ ਆਲੇਵਾਲੀ ਦਾ ਦੌਰਾ ਕਰਕੇ ਬੱਚਿਆਂ ਨੂੰ ਪਰੋਸੇ ਜਾਂਦੇ ਖਾਣੇ ਦਾ ਜਾਇਜ਼ਾ ਲਿਆ।

 

ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਮਿਡ-ਡੇ ਮੀਲ ਤਹਿਤ ਦਿੱਤੇ ਜਾਂਦੇ ਖਾਣੇ ਦੀ ਜਾਂਚ ਤੋਂ ਇਲਾਵਾ ਸਕੂਲਾਂ ਦੇ ਅਨਾਜ ਭੰਡਾਰ ਘਰਾਂ ਦਾ ਨਿਰੀਖਣ ਵੀ ਕੀਤਾ। ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਸਾਫ਼-ਸਫਾਈ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪਰੋਸੇ ਜਾਂਦੇ ਖਾਣੇ ਦੀ ਗੁਣਵੱਤਾ ਹਰ ਹਾਲ ਯਕੀਨੀ ਬਣਾਈ ਜਾਵੇ।