Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਮੌਸਮ ਵਿਭਾਗ ਨੇ ਪੰਜਾਬ ਵਿੱਚ ਦੁਪਹਿਰ 2 ਵਜੇ ਤੱਕ ਮੀਂਹ ਦਾ ਅਲਰਟ ਕੀਤਾ ਜਾਰੀ 

ਮੌਸਮ ਵਿਭਾਗ ਨੇ ਪੰਜਾਬ ਵਿੱਚ ਦੁਪਹਿਰ 2 ਵਜੇ ਤੱਕ ਮੀਂਹ ਦਾ ਅਲਰਟ ਕੀਤਾ ਜਾਰੀ 

ਪੰਜਾਬ ਵਿੱਚ ਹੜ੍ਹਾਂ ਦਾ ਖਤਰਾ ਅਜੇ ਟਲਿਆ ਨਹੀਂ। ਅੱਜ ਫਿਰ ਭਾਰਤੀ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਨਾਲ ਕਈ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਵਧ ਸਕਦਾ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਦੁਪਹਿਰ 2 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਭਾਰੀ, ਦਰਮਿਆਨੀ ਤੇ ਹਲਕੀ ਬਾਰਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਨੀਵੇਂ ਇਲਾਕਿਆਂ ਦੇ ਲੋਕ ਸਾਵਧਾਨ ਰਹਿਣ। ਮੌਸਮ ਵਿਭਾਗ ਮੁਤਾਬਕ ਰਾਜਪੁਰਾ, ਡੇਰਾਬਸੀ, ਮੁਹਾਲੀ ਤੇ ਖਰੜ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਪਟਿਆਲਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਮੁਹਾਲੀ, ਬੱਸੀ ਪਠਾਣਾ, ਖਰੜ, ਖਮਾਣੋਂ, ਚਮਕੌਰ ਸਾਹਿਬ, ਰੂਪਨਗਰ, ਜਲੰਧਰ-2, ਬਲਾਚੌਰ, ਆਨੰਦਪੁਰ ਸਾਹਿਬ, ਹੁਸ਼ਿਆਰਪੁਰ, ਬਾਬਾ ਬਕਲਾ, ਬਟਾਲਾ, ਅਜਨਾਲਾ, ਗੁਰਦਾਸਪੁਰ, ਪਠਾਨਕੋਟ ਤੇ ਧਾਰ ਕਲਾਂ ਵਿੱਚ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਇਸੇ ਤਰ੍ਹਾਂ ਪਟਿਆਲਾ, ਨਾਭਾ, ਰਾਜਪੁਰਾ, ਫਤਹਿਗੜ੍ਹ ਸਾਹਿਬ, ਅਮਲੋਹ, ਬੱਸੀ ਪਠਾਣਾ, ਖੰਨਾ, ਪਾਇਲ, ਖਮਾਣੋਂ, ਲੁਧਿਆਣਾ-ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਖਡੂਰ ਸਾਹਿਬ, ਫਿਲੌਰ, ਫਗਵਾੜਾ, ਜਲੰਧਰ-1, ਕਪੂਰਥਲਾ, ਜਲੰਧਰ, ਜਲੰਧਰ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ-2, ਅੰਮ੍ਰਿਤਸਰ-1, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਹਾ, ਮੁਕੇਰੀਆਂ ਤੇ ਧਾਰ ਕਲਾਂ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਸ਼ ਦੀ ਸੰਭਾਵਨਾ ਹੈ।