Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮੰਤਰੀ ਬੈਂਸ ਨੇ ਲੋਕਾਂ ਨੂੰ ਕੀਤਾ ਚੌਕਸ

ਮੰਤਰੀ ਬੈਂਸ ਨੇ ਲੋਕਾਂ ਨੂੰ ਕੀਤਾ ਚੌਕਸ

ਪੰਜਾਬ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਫੇਸਬੁਕ ਸਫੇ ਉਤੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਕੇ ਲੋਕਾਂ ਨੂੰ ਚੌਕਸ ਕੀਤਾ ਹੈ। ਉਨ੍ਹਾਂ ਨੇ ਆਖਿਆ ਹੈ ਕਿ 5000 ਕਿਉਸਿਕ ਪਾਣੀ ਭਾਖੜਾ ਡੈਮ ਤੋਂ ਵਧਾ ਰਹੇ ਹਾਂ, ਕਿਉਂਕਿ 12,13,14 ਸਤੰਬਰ ਨੂੰ ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦੀ ਚਿਤਾਵਨੀ ਆਈ ਹੈ। ਉਨ੍ਹਾਂ ਆਖਿਆ ਕਿ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 3-4 ਦਿਨ ਸਾਨੂੰ ਮੁੜ ਅਲਰਟ ਰਹਿਣਾ ਪਵੇਗਾ।

ਉਨ੍ਹਾਂ ਆਖਿਆ ਕਿ ਉੱਤਰ ਪ੍ਰਦੇਸ਼ ਵੱਲੋਂ ਬੱਦਲ ਆ ਰਹੇ ਹਨ ਤੇ ਇਕ-ਦੋ ਦਿਨਾਂ ਵਿਚ ਪੰਜਾਬ ਵਿਚ ਦਾਖਲ ਹੋਣਗੇ। ਇਸ ਲਈ ਡੈਮ ਤੋਂ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ।ਦੱਸ ਦਈਏ ਕਿ ਪੰਜਾਬ ਵਿਚ ਮੀਂਹ ਦਾ ਇਕ ਨਵਾਂ ਦੌਰ ਸ਼ੁਰੂ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਵਿਚ ਦਰਿਆਵਾਂ ਦੇ ਪਾਣੀ ਦੇ ਪੱਧਰ ਵਿੱਚ ਕਮੀ ਆਉਣ ਕਾਰਨ ਰਾਹਤ ਮਿਲੀ ਹੈ, ਪਰ 14 ਸਤੰਬਰ ਤੱਕ ਮੀਂਹ ਦੀ ਚਿਤਾਵਨੀ ਨੇ ਚਿੰਤਾ ਵਧਾ ਦਿੱਤੀ ਹੈ।ਭਾਰਤੀ ਮੌਸਮ ਵਿਭਾਗ ਅਨੁਸਾਰ ਉੱਤਰ-ਪੂਰਬੀ ਰਾਜਾਂ ਵਿਚ 11 ਤੋਂ 14 ਸਤੰਬਰ ਤੱਕ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਕਾਰਨ ਹਾਲਾਤ ਵਿਗੜ ਸਕਦੇ ਹਨ।

ਮੌਸਮ ਵਿਭਾਗ ਅਨੁਸਾਰ ਅੱਜ 13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਦੇ ਵੱਖ-ਵੱਖ ਇਲਾਕਿਆਂ ਵਿਚ ਵੀ ਬਾਰਿਸ਼ ਹੋਣ ਦੀ ਉਮੀਦ ਹੈ।