Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ

ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ

ਨਕੋਦਰ (ਜਲੰਧਰ), ਵਿਧਾਨਸਭਾ ਹਲਕਾ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਹਾਕੀ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਲੋਕਾਂ ਅਤੇ ਖਿਡਾਰੀਆਂ ਦੇ ਰੂ-ਬਰੂ ਹੁੰਦਿਆਂ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਤਿਆਰ ਕੀਤਾ ਗਿਆ ਇਹ ਅਤਿ ਆਧੁਨਿਕ ਖੇਡ ਮੈਦਾਨ, ਜਿਸ ਵਿੱਚ ਲਾਈਟਾਂ, ਗਰਾਊਂਡ ਲਈ ਪਾਣੀ, ਬਾਥਰੂਮ ਆਦਿ ਸਮੇਤ ਹੋਰ ਸਹੂਲਤਾਂ ਉਪਲਬਧ ਹਨ, ਖਿਡਾਰੀਆਂ ਲਈ ਲਾਹੇਵੰਦ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡ ਸਰੀਂਹ ਨੇ ਹਾਕੀ ਦੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਹਨ ਅਤੇ ਇਹ ਖੇਡ ਮੈਦਾਨ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਵਧੀਆ ਖੇਡ ਪ੍ਰਦਰਸ਼ਨ ਲਈ ਵੀ ਉਤਸ਼ਾਹਿਤ ਕਰੇਗਾ।

ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਤਿ ਆਧੁਨਿਕ ਖੇਡ ਮੈਦਾਨਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਉਥੇ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਖਿਡਾਰੀਆਂ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਅੱਗੇ ਆਉਣ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਐਸ.ਡੀ.ਓ. ਅਸ਼ਵਨੀ ਗੇੜਾ, ਜੇ.ਈ. ਅਵਿਨਾਸ਼, ਚੇਅਰਮੈਨ ਚਰਨਜੀਤ ਸਿੰਘ, ਸਰਪੰਚ ਦਰਸ਼ਨ ਸਿੰਘ ਆਦਿ ਵੀ ਮੌਜੂਦ ਸਨ।