ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 16 ਨਵੰਬਰ ਨੂੰ ਤਿੰਨ ਦਿਨਾਂ ਦੌਰੇ ‘ਤੇ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਜਾ ਰਹੇ ਹਨ। ਉੱਥੇ ਉਹ ਭਾਰਤ-ਆਸੀਆਨ ਸਿਖਰ ਸੰਮੇਲਨ ‘ਚ ਸ਼ਾਮਲ ਹੋਣਗੇ। ਇਸ ਬੈਠਕ ‘ਚ ਸਮੁੰਦਰੀ ਸੁਰੱਖਿਆ ਵਧਾਉਣ ਤੇ ਵਪਾਰ ਤੇ ਕਾਰੋਬਾਰ ਦੀ ਸਾਂਝੇਦਾਰੀ ਮਜ਼ਬੂਤ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਸਿਖਰ ਸੰਮੇਲਨ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਈਜ਼ ਇਨਾਸੀਓ ਲੂਲਾ ਦਾ ਸਿਲਵਾ ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਲੀਪੀਨਜ਼ ਦੀ ਮੇਜ਼ਬਾਨੀ ਹੇਠ ਹੋ ਰਹੇ ਆਸੀਆਨ ਸਿਖਰ ਸੰਮੇਲਨ ਦੌਰਾਨ 23ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਤੇ ਅਗਲੇ ਦਿਨ ਹੋਣ ਵਾਲੇ 21ਵੇਂ ਪੂਰਬੀ ਏਸ਼ੀਆ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ। ਇਸ ਤੋਂ ਇਲਾਵਾ, ਉਨ੍ਹਾਂ ਦੇ ਆਸਟ੍ਰੇਲੀਆ, ਜਾਪਾਨ ਤੇ ਅਮਰੀਕਾ ਦੇ ਆਗੂਆਂ ਨਾਲ ਕਵਾਡ ਲੀਡਰਜ਼ ਸਮਿਟ ‘ਚ ਸ਼ਾਮਲ ਹੋਣ ਤੇ ਕਈ ਦੁਵੱਲੀਆਂ ਬੈਠਕਾਂ ਕਰਨ ਦੀ ਵੀ ਉਮੀਦ ਹੈ।
