Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 03 ਦੋਸ਼ੀ ਗ੍ਰਿਫਤਾਰ

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 03 ਦੋਸ਼ੀ ਗ੍ਰਿਫਤਾਰ

ਸ੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਹਰਮਨਦੀਪ ਸਿੰਘ ਹਾਂਸ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲੀ ਦੀ ਪੁਲਿਸ ਵੱਲੋਂ ਮਿਤੀ 17/18.02.2026 ਨੂੰ ਰਾਤ ਸਮੇਂ ਕੋਠੀ ਨੰ:138 ਸੈਕਟਰ-89 ਮੋਹਾਲੀ ਤੇ ਗੈਂਗਸਟਰ ਪ੍ਰਿੰਸ ਠੀਕਰੀਵਾਲ ਅਤੇ ਭਵਜੋਤ ਸਿੰਘ ਭਵੀ ਦੇ ਕਹਿਣ ਤੇ ਗੋਲੀਆਂ ਚਲਾਉਣ ਵਾਲੇ 03 ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਸ ਤੋਂ ਪਹਿਲਾਂ ਵੀ ਗੁਰਜੋਤ ਸਿੰਘ ਵੱਲੋਂ ਗੈਂਗਸਟਰ ਵੱਲੋਂ ਫਰੌਤੀਆਂ ਮੰਗਣ ਸਬੰਧੀ ਮੁਕੱਦਮਾ ਨੰ: 253 ਮਿਤੀ 26-09-2025 ਅ/ਧ 308 (3) ਬੀ.ਐਨ.ਐਸ. ਥਾਣਾ ਸੋਹਾਣਾ ਦਰਜ਼ ਰਜਿਸਟਰ ਕਰਵਾਇਆ ਗਿਆ ਸੀ।
ਉਕਤ ਵਾਰਦਾਤ ਨੂੰ ਟਰੇਸ ਕਰਨ ਲਈ ਸ੍ਰੀ ਹਰਮਨਦੀਪ ਸਿੰਘ ਹਾਂਸ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਵੱਲੋਂ ਸ੍ਰੀ ਤਲਵਿੰਦਰ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਆਪਰੇਸ਼ਨ) ਅਤੇ ਸ੍ਰੀ ਰਾਜਨ ਪਰਮਿੰਦਰ ਸਿੰਘ ਪੀ.ਪੀ.ਐਸ. ਉਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਨੂੰ ਟਾਸਕ ਦਿੱਤਾ ਗਿਆ ਸੀ। ਜੋ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ ਮੁਕੱਦਮੇ ਦੇ ਦੋਸ਼ੀਆਂ ਨੂੰ ਹਿਊਮਨ ਸੋਰਸ ਅਤੇ ਟੈਕਨੀਕਲ ਤਰੀਕੇ ਨਾਲ ਟਰੇਸ ਕਰਕੇ ਵੱਖ-ਵੱਖ ਮਿਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।