Business Khas

Latest news
ਪੰਜਾਬ ਸਰਕਾਰ ਨੇ ਸੂਬੇ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕੀਤਾ: ਮੋਹਿੰਦਰ ਭਗਤ ਸਕੂਲ ਆਫ਼ ਐਮੀਨੈਂਸ ਮਕਸੂਦਾਂ ਵਿਖੇ ਮੇਅਰ ਵਨੀਤ ਧੀਰ ਨੇ ਪੇਰੈਂਟਸ-ਟੀਚਰਜ਼ ਮੀਟਿੰਗ ਵਿੱਚ ਕੀਤੀ ਸ਼ਮੂਲੀਅਤ ਪੈਸਕੋ ਇਕ ਵਿਸ਼ਾਲ ਤੇ ਬਹੁਪੱਖੀ ਸੰਸਥਾ ਬਣੀ : ਲੈਫ.ਕਰਨਲ ਭੁਪਿੰਦਰ ਭੋਲਾ ਜਲੰਧਰ ’ਚ ਹੋਣਗੇ ਸ਼ਤਰੰਜ, ਵਾਲੀਬਾਲ ਤੇ ਟੇਬਲ ਟੈਨਿਸ ਦੇ ਰਾਜ ਪੱਧਰੀ ਮੁਕਾਬਲੇ ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ... ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਨੰਬਰ 61 ’ਚ 1.09 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ CJI सूर्यकांत ने दिल्ली मेट्रो स्टेशन बंद रहने पर जताई चिंता ਗੁਰੂ ਘਰਾਂ ਦੀ ਸੁਰੱਖਿਆ ਦੇ ਵਿਸੇਸ ਉਪਰਾਲੇ ਕੀਤੇ ਜਾਣ ਸਿਵਲ ਹਸਪਤਾਲ ਦੇ ਪ੍ਰਬੰਧਾਂ ’ਤੇ ਉੱਠੇ ਗੰਭੀਰ ਸਵਾਲ, ਸਫ਼ਾਈ ਤੋਂ ਲੈ ਕੇ ਵ੍ਹੀਲਚੇਅਰ ਤੱਕ ਮਾੜੇ ਹਾਲਾਤ नाना पाटेकर के निधन पर तनुश्री दत्ता ने बोली कड़वी बातें, AICWA ने लगाई फटकार
You are currently viewing ਪੰਜਾਬ ਸਰਕਾਰ ਨੇ ਸੂਬੇ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕੀਤਾ: ਮੋਹਿੰਦਰ ਭਗਤ

ਪੰਜਾਬ ਸਰਕਾਰ ਨੇ ਸੂਬੇ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕੀਤਾ: ਮੋਹਿੰਦਰ ਭਗਤ

ਜਲੰਧਰ, ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰਾਜ ਪੱਧਰੀ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਖੇਡਾਂ ਦੌਰਾਨ ਵਾਲੀਬਾਲ ਸ਼ੂਟਿੰਗ, ਸ਼ਤਰੰਜ ਅਤੇ ਟੇਬਲ ਟੈਨਿਸ ਦੇ ਸ਼ਾਨਦਾਰ ਮੁਕਾਬਲੇ ਹੋਣਗੇ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਮੁੜ ਸੁਰਜੀਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ, ਜੋ ਖੁਦ ਬਹੁਤ ਵੱਡੇ ਖੇਡ ਪ੍ਰੇਮੀ ਹਨ, ਨੇ ਫੁੱਟਬਾਲ ਅਤੇ ਹਾਕੀ ਤੋਂ ਲੈ ਕੇ ਵਾਲੀਬਾਲ ਤੱਕ, ਸਭ ਦੀਆਂ ਖੇਡਾਂ ਦੇ ਵਿਕਾਸ ਨੂੰ ਲਗਾਤਾਰ ਤਰਜੀਹ ਦਿੱਤੀ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਇਕ ਅਹਿਮ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਇੱਕ ਖਿਡਾਰੀ ਕਦੇ ਵੀ ਨਸ਼ਿਆਂ ਵਿੱਚ ਨਹੀ ਪੈਂਦਾ ਅਤੇ ਖੇਡਾਂ ਸਾਡੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ ਦਾ ਸਭ ਤੋਂ ਕਾਰਗਰ ਹਥਿਆਰ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ 1,800 ਕਰੋੜ ਰੁਪਏ ਦਾ ਇਤਿਹਾਸਕ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪੇਂਡੂ ਅਤੇ ਸ਼ਹਿਰੀ ਦੋਵਾਂ ਖੇਤਰਾਂ ਵਿੱਚ ਮਾਡਲ ਖੇਡ ਮੈਦਾਨਾਂ ਦੇ ਨਿਰਮਾਣ ਲਈ ਵਰਤੀ ਜਾ ਰਹੀ ਹੈ, ਤਾਂ ਜੋ ਪਿੰਡਾਂ ਦੇ ਖਿਡਾਰੀਆਂ ਨੂੰ ਉੱਚ-ਪੱਧਰੀ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲਿਆਂ ਦੀ ਤਿਆਰੀ ਕਰ ਰਹੇ ਖਿਡਾਰੀਆਂ ਨੂੰ ਖੁਰਾਕ ਅਤੇ ਸਿਖ਼ਲਾਈ ਲਈ ਅਗਾਊਂ ਹੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਯੋਗ ਖਿਡਾਰੀ ਨੂੰ ਵਿੱਤੀ ਰੁਕਾਵਟਾਂ ਦਾ ਸਾਹਮਣਾ ਨਾ ਕਰਨਾ ਪਵੇ।

ਸ਼੍ਰੀ ਭਗਤ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਵੀ ਸ਼ਲਾਘਾ ਕੀਤੀ ਅਤੇ ਸਾਰੇ ਨੌਜਵਾਨ ਭਾਗੀਦਾਰਾਂ ਨੂੰ ਸਮਰਪਣ, ਦ੍ਰਿੜ੍ਹਤਾ ਅਤੇ ਸੱਚੀ ਖੇਡ ਭਾਵਨਾ ਨਾਲ ਖੇਡਣ ਲਈ ਉਤਸ਼ਾਹਿਤ ਕੀਤਾ।

ਇਸ ਤੋਂ ਪਹਿਲਾਂ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ, ਤੈਰਾਕੀ ਕੋਚ ਉਮੇਸ਼ ਸ਼ਰਮਾ, ਵਾਲੀਬਾਲ ਕੋਚ ਅੰਮ੍ਰਿਤਪਾਲ ਸਿੰਘ, ਪਲਵਿੰਦਰ ਕੌਰ, ਸ਼ਤਰੰਜ ਕੋਚ ਦਿਨੇਸ਼ ਘੇਰਾ ਅਤੇ ਖਿਡਾਰੀਆਂ ਤੇ ਅਧਿਕਾਰੀਆਂ ਵੱਲੋਂ ਕੈਂਪਸ ਵਿੱਚ ਪਹੁੰਚਣ ‘ਤੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ।