Business Khas

Latest news
भूर मंडी में 58वां वार्षिक जागरण श्रद्धा और भक्तिभाव से संपन्न, सरबजीत सिंह मक्कर विशेष तौर पर पहुंच... ਜਲੰਧਰ ਨੌਰਥ ਵਿੱਚ ਭਾਜਪਾ ਨੂੰ ਵੱਡਾ ਝਟਕਾ, ਵਿਸ਼ਾਲ ਰੇਰੂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਮੋਹਿੰਦਰ ਭਗਤ ਨੇ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ’ਚ 93 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਉਤਸਵ ਸਬੰਧੀ ਇਲਾਕੇ ’ਚ 23 ਅਕਤੂਬਰ ਨੂੰ ਕੱਢੀ ਜਾਵੇਗੀ ਸ਼ੋਭਾ ਨਸ਼ਾ ਤਸਕਰਾਂ ਨੂੰ 10 ਸਾਲ ਜੇਲ੍ਹ; ਨਹੀਂ ਮਿਲੇਗੀ ਜ਼ਮਾਨਤ : ਹਰਸਿਮਰਤ ਬਾਦਲ ED ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਕੀਤਾ ਤਲਬ गांव आलमपुर बक्का में करवाया नुक्कड़ नाटक, नशों के बुरे प्रभावों से करवाया जागरूक भगवान वाल्मीकि महाराज जी के प्रगट उत्सव संबंधी बस्तिआत इलाके में 23 अक्तूबर को निकाली जाएगी शोभा यात... ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵੱਡਾ ਵਾਧਾ, ਜਨਤਾ 'ਤੇ ਪਈ ਮਹਿੰਗਾਈ ਦੀ ਮਾਰ ਭਾਰੀ ਮੀਂਹ ਦੀ ਮਾਰ: ਮੰਡੀਆਂ 'ਚ ਪਿਆ ਝੋਨਾ ਭਿੱਜਿਆ, ਕਿਸਾਨਾਂ ਦੀ ਵਧੀ ਚਿੰਤਾ
You are currently viewing ਮੋਹਿੰਦਰ ਭਗਤ ਨੇ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ’ਚ 93 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਮੋਹਿੰਦਰ ਭਗਤ ਨੇ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ’ਚ 93 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਜਲੰਧਰ, 12 ਅਕਤੂਬਰ : ਵਿਧਾਨਸਭਾ ਹਲਕਾ ਜਲੰਧਰ ਪੱਛਮੀ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਲਗਾਤਾਰ ਕੀਤੇ ਜਾ ਰਹੇ ਸੰਜੀਦਾ ਉਪਰਾਲਿਆਂ ਦੀ ਲੜੀ ਵਜੋਂ ਅੱਜ ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ 93 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਨਵੀਂ ਪਹਿਲਕਦਮੀਆਂ ਦਾ ਮੁੱਖ ਉਦੇਸ਼ ਤਿੰਨ ਕਲੋਨੀਆਂ ਵਿੱਚ ਡਰੇਨਜ਼ ਵਿਵਸਥਾ ਨੂੰ ਅਤਿ ਆਧੁਨਿਕ ਬਣਾਉਣਾ ਹੈ। ਇਸ ਪ੍ਰੋਜੈਕਟ ਤਹਿਤ ਥਿੰਦ ਇੰਕਲੇਵ ਵਿਖੇ 44.23 ਲੱਖ ਰੁਪਏ ਦੇ ਸੀਵਰੇਜ ਦੇ ਕੰਮ ਕੀਤੇ ਜਾਣਗੇ ਜਦਕਿ ਕਰਨ ਇੰਨਕਲੇਵ ਅਤੇ ਗਰੀਨ ਵੈਲੀ ਵਿਖੇ ਸੀਵਰੇਜ ਵਿਵਸਥਾ ਨੂੰ ਅਪਗ੍ਰੇਡ ਕਰਨ ਲਈ ਕ੍ਰਮਵਾਰ 38.39 ਲੱਖ ਤੇ 10.39 ਲੱਖ ਰੁਪਏ ਖ਼ਰਚੇ ਜਾਣਗੇ।

ਨੀਂਹ ਪੱਥਰ ਰੱਖਣ ਦੌਰਾਨ ਲੋਕਾਂ ਨਾਲ ਰੂਬਰੂ ਹੁੰਦਿਆਂ ਕੈਬਨਿਟ ਮੰਤਰੀ ਵਲੋਂ ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਮਜਬੂਤ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਭਰ ਦੇ ਵਿਧਾਨਸਭਾ ਹਲਕਿਆਂ ਦੇ ਸਰਵਪੱਖੀ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਸੰਕਲਪ ਹੈ।