Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮਾਵਾਂ ਧੀਆਂ ਸਤਿਕਾਰ ਯੋਜਨਾ 1 ਅਗਸਤ ਨੂੰ ਫਿਰ ਖ਼ਾਤਿਆਂ ‘ਚ ਆਉਣਗੇ ਪੈਸੇ

ਮਾਵਾਂ ਧੀਆਂ ਸਤਿਕਾਰ ਯੋਜਨਾ 1 ਅਗਸਤ ਨੂੰ ਫਿਰ ਖ਼ਾਤਿਆਂ ‘ਚ ਆਉਣਗੇ ਪੈਸੇ

ਪੰਜਾਬ ਸਰਕਾਰ ਵੱਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਅਧੀਨ ਜਨਰਲ ਵਰਗ ਦੀਆਂ ਔਰਤਾਂ ਨੂੰ 1,000 ਰੁਪਏ ਮਹੀਨਾ ਅਤੇ ਅਨੁਸੂਚਿਤ ਜਾਤੀ (SC) ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਮਹੀਨਾਵਾਰ ਵਿੱਤੀ ਮਦਦ ਦਿੱਤੀ ਜਾ ਰਹੀ ਹੈ। ਸਰਕਾਰ ਨੇ ਪਹਿਲੀ ਜੁਲਾਈ ਨੂੰ ਹੀ ਸੂਬੇ ਦੀਆਂ 32.96 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ (ਜੁਲਾਈ, ਅਗਸਤ ਅਤੇ ਸਤੰਬਰ) ਦੀ ਪਹਿਲੀ ਕਿਸ਼ਤ ਸਿੱਧੀ ਟ੍ਰਾਂਸਫਰ ਕਰ ਦਿੱਤੀ ਸੀ। ਇਸ ਮਕਸਦ ਲਈ ਸੂਬਾ ਸਰਕਾਰ ਹੁਣ ਤੱਕ 1,149.59 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਜੁਲਾਈ ਮਹੀਨੇ ‘ਚ ਰਜਿਸਟਰਡ ਹੋਈਆਂ 37 ਲੱਖ ਤੋਂ ਵੱਧ ਔਰਤਾਂ ਨੂੰ 1 ਅਗਸਤ ਨੂੰ ਜੁਲਾਈ, ਅਗਸਤ ਅਤੇ ਸਤੰਬਰ ਮਹੀਨੇ ਦੀ ਇਕੱਠੀ ਸਹਾਇਤਾ ਰਾਸ਼ੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 1 ਅਗਸਤ ਨੂੰ ਇੱਕ ਵਾਰ ਫਿਰ ਪੰਜਾਬ ਦੀਆਂ ਔਰਤਾਂ ਦੇ ਮੋਬਾਈਲਾਂ ‘ਤੇ ਪੈਸੇ ਆਉਣ ਦਾ ਮੈਸੇਜ (ਟੂੰ-ਟੂੰ) ਹੋਵੇਗਾ। ਮੁੱਖ ਮੰਤਰੀ ਨੇ ਸਾਫ਼ ਕੀਤਾ ਕਿ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ ਅਤੇ ਸੂਬੇ ਦੀ ਕਿਸੇ ਵੀ ਯੋਗ ਔਰਤ ਨੂੰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।