Business Khas

Latest news
ब्लॉक स्तरीय बैंकर्स समिति की बैठकें शुरू इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ
You are currently viewing ਸਿੱਧੂ ਮੂਸੇਵਾਲਾ ਦੀ ਯਾਦ ‘ਚ ਬਣੇ ਬੁੱਤ ‘ਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਮਾਂ ਚਰਣ ਕੌਰ ਮਾਂ ਚਰਣ ਕੌਰ ਦੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੀ ਯਾਦ ‘ਚ ਬਣੇ ਬੁੱਤ ‘ਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਮਾਂ ਚਰਣ ਕੌਰ ਮਾਂ ਚਰਣ ਕੌਰ ਦੀ ਭਾਵੁਕ ਪੋਸਟ

ਮਸ਼ਹੂਰ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਯਾਦ ‘ਚ ਬਣੇ ਬੁੱਤ ‘ਤੇ ਹਾਲ ਹੀ ਗੋਲੀਆਂ ਚਲਾਉਣ ਦੀ ਘਟਨਾ ‘ਤੇ ਸਿੱਧੂ ਦੀ ਮਾਂ ਚਰਣ ਕੌਰ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਇੱਕ ਭਾਵੁਕ ਪੋਸਟ ‘ਚ ਲਿਖਿਆ- ਸਾਡੇ ਪੁੱਤ ਦੀ ਯਾਦ ‘ਤੇ ਹਮਲਾ, ਸਾਡੀ ਆਤਮਾ ‘ਤੇ ਜਖ਼ਮ ਹੈ। ਚਰਣ ਕੌਰ ਨੇ ਕਿਹਾ ਕਿ ਕੁੱਝ ਲੋਕ ਨਾ ਸਿਰਫ਼ ਸਿੱਧੂ ਦੀ ਮੌਤ ਦਾ ਅਪਮਾਨ ਕਰ ਰਹੇ ਹਨ, ਜਦਕਿ ਹੁਣ ਉਸ ਦੀ ਯਾਦ ਨੂੰ ਮਿਟਾਉਣ ਦੀ ਕੋਸ਼ਿਸ਼ ਵੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਿਸ ਬੁੱਤ ‘ਤੇ ਗੋਲੀਆਂ ਚਲਾਈਆਂ ਗਈਆਂ, ਉਹ ਸਿਰਫ਼ ਇੱਕ ਪੱਥਰ ਨਹੀਂ ਸੀ, ਸਗੋਂ ਸਿੱਧੂ ਨਾਲ ਲੋਕਾਂ ਦੇ ਪਿਆਰ ਤੇ ਸਨਮਾਨ ਦੀ ਨਿਸ਼ਾਨੀ ਸੀ। ਚਰਣ ਕੌਰ ਨੇ ਕਿਹਾ ਕਿ ਮੇਰਾ ਪੁੱਤ ਲੋਕਾਂ ਦੇ ਹੱਕ ਦੀ ਆਵਾਜ਼ ਚੁੱਕਦਾ ਸੀ। ਹੁਣ ਉਹ ਸਾਡੇ ਵਿੱਚ ਨਹੀਂ ਰਿਹਾ ਹੈ। ਉਸ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ। ਇਹ ਹਮਲਾ ਸਾਡੀ ਆਤਮਾ ‘ਤੇ ਜਖ਼ਮ ਹੈ। ਮੈਂ ਕਹਿਣਾ ਚਾਹੁੰਦੀ ਹਾਂ ਕਿ ਉਸ ਨੂੰ ਮਿਟਾਇਆ ਨਹੀਂ ਜਾ ਸਕਦਾ। ਉਹ ਇੱਕ ਲਹਿਰ ਸੀ, ਜੋ ਹਮੇਸ਼ਾ ਜ਼ਿੰਦਾ ਰਹੇਗੀ। ਉਨ੍ਹਾਂ ਨੇ ਕਿਹਾ ਸਾਡੀ ਚੁੱਪੀ ਹਾਰ ਨਹੀਂ ਹੈ, ਹਰ ਕਿਸੇ ਨੂੰ ਉਸ ਦੇ ਲਈ ਸਜ਼ਾ ਇੱਕ ਦਿਨ ਜ਼ਰੂਰ ਮਿਲੇਗੀ। ਦੱਸ ਦੇਈਏ ਕਿ ਇਹ ਘਟਨਾ ਤਿੰਨ ਦਿਨ ਪਹਿਲਾਂ ਦੀ ਹੈ। ਹਰਿਆਣਾ ਦੇ ਡੱਬਵਾਲੀ ਇਲਾਕੇ ‘ਚ ਸਿੱਧੂ ਮੂਸੇਵਾਲਾ ਦੇ ਬੁੱਤ ‘ਤੇ ਹਮਲਾਵਰਾਂ ਨੇ ਫਾਇਰਿੰਗ ਕੀਤੀ। ਫਾਇੰਰਿੰਗ ਤੋਂ ਬਾਅਦ ਬੁੱਤ ਨੂੰ ਨੁਕਸਾਨ ਪਹੁੰਚਿਆ ਹੈ। ਹਮਲਾਵਰ ਰਾਤ ਨੂੰ ਆਏ ਤੇ ਗੋਲੀਆਂ ਚਲਾ ਕੇ ਉੱਥੋਂ ਭੱਜ ਗਏ।