Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪਹਿਲੇ 6 ਮਹੀਨੇ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ – ਸਿਵਲ ਸਰਜਨ ਡਾ. ਗੁਰਮੀਤ ਲਾਲ

ਜਲੰਧਰ,  ਸਿਹਤ ਵਿਭਾਗ  ਵੱਲੋਂ 1 ਤੋਂ 7 ਅਗਸਤ ਤੱਕ ਮਨਾਏ ਜਾ ਰਹੇ “ਮਾਂ ਦੇ ਦੁੱਧ ਦੀ ਮਹੱਤਤਾ” ਸੰਬੰਧੀ ਜਾਗਰੂਕਤਾ ਹਫ਼ਤੇ ਦੇ ਮੱਦੇਨਜਰ ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਮੰਗਲਵਾਰ ਨੂੰ ਐਮ.ਸੀ.ਐਚ. ਸੈਂਟਰ ਸਿਵਲ ਹਸਪਤਾਲ ਵਿਖੇ ਬ੍ਰੈਸਟ ਫੀਡਿੰਗ ਕਾਰਨਰ ਅਤੇ ਪੋਸਟ ਨੇਟਲ ਵਾਰਡ ਦਾ ਜਾਇਜਾ ਲਿਆ ਗਿਆ ਅਤੇ ਨਵਜਨਮੇ ਬੱਚਿਆਂ ਦੀਆਂ ਮਾਵਾਂ ਨੂੰ ਦੁੱਧ ਪਿਲਾਉਣ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਗਿਆ।

ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਬੱਚੇ ਦੇ ਜਨਮ ਤੋਂ ਬਾਅਦ ਪਹਿਲੇ 6 ਮਹੀਨੇ ਮਾਂ ਦਾ ਦੁੱਧ ਹੀ ਬੱਚੇ ਲਈ ਸੰਪੂਰਨ ਖੁਰਾਕ ਹੁੰਦਾ ਹੈ। ਬੱਚੇ ਦੇ ਜਨਮ ਦੇ ਤੁਰੰਤ ਬਾਅਦ ਅੱਧੇ ਘੰਟੇ ਦੇ ਅੰਦਰ ਮਾਂ ਦਾ ਦੁੱਧ ਚੁੰਘਾਉਣਾ ਲਾਜ਼ਮੀ ਹੁੰਦਾ ਹੈ ਅਤੇ 6 ਮਹੀਨਿਆਂ ਤੋਂ ਬਾਅਦ ਵੀ ਪੂਰਕ ਆਹਾਰ ਦੇ ਨਾਲ-ਨਾਲ ਮਾਂ ਦਾ ਦੁੱਧ ਜਾਰੀ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੱਚੇ ਨੂੰ ਬੋਤਲ ਜਾਂ ਡੱਬੇ ਵਾਲਾ ਦੁੱਧ ਨਹੀਂ ਪਿਲਾਉਣਾ ਚਾਹੀਦਾ ਹੈ। ਇਸ ਤਰ੍ਹਾਂ ਦਾ ਦੁੱਧ ਆਹਾਰ ਬੱਚਿਆਂ ਲਈ ਘਾਤਕ ਸਿੱਧ ਹੁੰਦਾ ਹੈ। ਉਨ੍ਹਾਂ ਦੱਸਿਆ ਕਿ 6 ਮਹੀਨੇ ਤੋਂ ਬਾਅਦ ਬੱਚੇ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਪੋਸ਼ਟਿਕ ਖੁਰਾਕ ਖਿਚੜੀ, ਦਲੀਆ ਆਦਿ ਦੇਣੀ ਸ਼ੁਰੂ ਕਰ ਦੇਣੀ ਚਾਹੀਦੀ ਹੈ।

ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਵੱਲੋਂ ਦੱਸਿਆ ਗਿਆ ਕਿ ਮਾਂ ਦੇ ਪਹਿਲੇ ਗਾੜੇ ਦੁੱਧ (ਬਹੁਲਾ) ਵਿੱਚ ਨਵ-ਜੰਮੇ ਬੱਚੇ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਸਾਰੇ ਜਰੂਰੀ ਤੱਤ ਮੌਜੂਦ ਹੁੰਦੇ ਹਨ। ਮਾਂ ਦੇ ਦੁੱਧ ਵਿੱਚ ਐਂਟੀਬਾਡੀ ਮੌਜੂਦ ਹੁੰਦੇ ਹਨ, ਜੋ ਬੱਚੇ ਨੂੰ ਵਾਇਰਸ, ਬੈਕਟੀਰੀਆ ਅਤੇ ਰੋਗਾਂ ਨਾਲ ਲੜਨ ਦੀ ਸਮਰਥਾ ਵਧਾਉਂਦਾ ਹੈ ਅਤੇ ਬੱਚੇ ਦੇ ਇਮਊਨ ਸਿਸਟਮ ਨੂੰ ਮਜਬੂਤ ਕਰਦਾ ਹੈ। ਮਾਂ ਦਾ ਦੁੱਧ ਬੱਚੇ ਨੂੰ ਕੁਪੋਸ਼ਨ ਤੇ ਡਾਇਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ। ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਬੱਚਿਆਂ ਦੇ ਮਾਹਿਰ ਡਾ. ਐਸ.ਐਸ. ਨਾਂਗਲ, ਗਾਇਨੋਕੋਲਿਜਿਸਟ ਡਾ. ਸਤਵਿੰਦਰ ਕੌਰ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅਸੀਮ ਸ਼ਰਮਾ ਮੌਜੂਦ ਸੀ।