Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित
You are currently viewing ਤਾਸ਼ ਦੀ ਤਰ੍ਹਾਂ ਢਹਿ ਗਈ ਬਹੁ-ਮੰਜ਼ਿਲਾ ਇਮਾਰਤ ਹੁਣ ਤੱਕ 2 ਲੋਕਾਂ ਦੀ ਮੌਤ

ਤਾਸ਼ ਦੀ ਤਰ੍ਹਾਂ ਢਹਿ ਗਈ ਬਹੁ-ਮੰਜ਼ਿਲਾ ਇਮਾਰਤ ਹੁਣ ਤੱਕ 2 ਲੋਕਾਂ ਦੀ ਮੌਤ

ਮੁਹਾਲੀ, ਮਜ਼ਿੰਲਾ ਹਾਦਸੇ ਵਿੱਚ ਇੱਕ ਲੜਕੀ ਤੇ ਇੱਕ ਨੌਜਵਾਨ ਦੀ ਮੌਤ ਹੋ ਚੁੱਕੀ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਮਲਬੇ ਤੋਂ ਬਾਹਰ ਕੱਢ ਲਿਆ ਗਿਆ ਹੈ। ਹਾਲਾਂਕਿ ਅਜੇ ਵੀ ਤਿੰਨ ਤੋਂ ਚਾਰ ਹੋਰ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦੀ ਸੰਭਾਵਨਾ ਹੈ। ਇਸ ਖਦਸ਼ੇ ਤਹਿਤ ਰਾਹਤ ਅਤੇ ਬਚਾਅ ਟੀਮ ਨੇ ਬੜੀ ਸਾਵਧਾਨੀ ਨਾਲ ਮਲਬਾ ਹਟਾਉਣ ਦਾ ਕੰਮ ਤੇਜ਼ ਕਰ ਦਿੱਤਾ ਹੈ। ਇਹ ਹਾਦਸਾ ਸ਼ਨੀਵਾਰ ਸ਼ਾਮ ਮੁਹਾਲੀ ਦੇ ਪਿੰਡ ਸੋਹਾਣਾ ‘ਚ ਵਾਪਰਿਆ। ਇੱਥੇ ਛੇ ਮੰਜ਼ਿਲਾ ਇਮਾਰਤ ਦੇ ਨੇੜੇ ਬੇਸਮੈਂਟ ਦੀ ਖੁਦਾਈ ਦਾ ਕੰਮ ਚੱਲ ਰਿਹਾ ਸੀ।ਇਸ ਦੌਰਾਨ ਘਰ ਦੀ ਨੀਂਹ ਹਿੱਲ ਗਈ ਅਤੇ ਕੁਝ ਹੀ ਸਮੇਂ ਵਿੱਚ ਪੂਰੀ ਇਮਾਰਤ ਢਹਿ ਗਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਐਸਡੀਆਰਐਫ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਪਰ ਸਥਿਤੀ ਨੂੰ ਦੇਖਦੇ ਹੋਏ ਐਨਡੀਆਰਐਫ ਅਤੇ ਆਰਮੀ ਦੀਆਂ ਰਾਹਤ ਟੀਮਾਂ ਨੂੰ ਤੁਰੰਤ ਬੁਲਾਇਆ ਗਿਆ। ਉਦੋਂ ਤੋਂ ਰਾਹਤ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਮੁਹਾਲੀ ਪੁਲਿਸ ਮੁਤਾਬਕ ਰਾਤ ਨੂੰ ਹੀ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਦ੍ਰਿਸ਼ਟੀ ਨਾਮ ਇੱਕ ਲੜਕੀ ਦੀ ਲਾਸ਼ ਨੂੰ ਵੀ ਮਲਬੇ ਵਿੱਚੋਂ ਕੱਢਿਆ ਗਿਆ ਸੀ।ਹਾਦਸੇ ਦੇ ਸਮੇਂ ਦੋਵੇਂ ਇਮਾਰਤ ‘ਚ ਚੱਲ ਰਹੇ ਜਿੰਮ ‘ਚ ਕਸਰਤ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਤੋਂ ਇਲਾਵਾ ਜਿੰਮ ‘ਚ ਚਾਰ-ਪੰਜ ਲੋਕ ਵੀ ਮੌਜੂਦ ਸਨ। ਪੁਲਿਸ ਦੀਆਂ ਰਾਹਤ ਟੀਮਾਂ ਮਲਬੇ ਵਿੱਚ ਉਨ੍ਹਾਂ ਦੀ ਭਾਲ ਕਰ ਰਹੀਆਂ ਹਨ। ਮੁਹਾਲੀ ਦੇ ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਇਮਾਰਤ ਦੇ ਮਾਲਕ ਪਰਵਿੰਦਰ ਸਿੰਘ ਤੇ ਗਗਨਦੀਪ ਸਿੰਘ ਵਾਸੀ ਚਾਓ ਮਾਜਰਾ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੀ ਭਾਲ ਜਾਰੀ ਹੈ।