Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪਿਓ ਨੇ ਆਪਣੀ ਬੇਟੀ ਅਤੇ ਉਸਦੇ ਪ੍ਰੇਮੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

ਪਿਓ ਨੇ ਆਪਣੀ ਬੇਟੀ ਅਤੇ ਉਸਦੇ ਪ੍ਰੇਮੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

ਇੱਕ ਵਿਅਕਤੀ ਨੇ ਆਪਣੀ ਧੀ ਅਤੇ ਉਸਦੇ ਪ੍ਰੇਮੀ ‘ਤੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਸ਼ੱਕ ਹੈ ਕਿ ਪਹਿਲਾਂ ਪ੍ਰੇਮੀਆਂ ਨੂੰ ਕਰੰਟ ਲਗਾਇਆ ਗਿਆ ਅਤੇ ਫਿਰ ਅੱਧਮਰਿਆ ਕਰਕੇ ਦੋਵਾਂ ਨੂੰ ਤੇਜ਼ਧਾਰ ਹਥਿਆਰ ਨਾਲ ਕੱਟ ਦਿੱਤਾ ਗਿਆ। ਦੋਹਰੇ ਕਤਲ ਤੋਂ ਬਾਅਦ ਲੜਕੀ ਦੇ ਪਿਤਾ ਨੇ ਖੁਦ ਪੁਲਿਸ ਸਟੇਸ਼ਨ ਜਾ ਕੇ ਆਤਮ ਸਮਰਪਣ ਕਰ ਦਿੱਤਾ। ਮ੍ਰਿਤਕਾਂ ਦੀ ਪਛਾਣ ਜੋਬਨਦੀਪ ਸਿੰਘ (24) ਅਤੇ ਸੁਖਪ੍ਰੀਤ ਕੌਰ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਬਾਜ ਸਿੰਘ ਦੀ ਰਹਿਣ ਵਾਲੀ ਲੜਕੀ ਸੁਖਪ੍ਰੀਤ ਕੌਰ ਦਾ ਪਿੰਡ ਕੱਕੜ ਦੇ ਰਹਿਣ ਵਾਲੇ ਜੋਬਨਦੀਪ ਸਿੰਘ (24) ਨਾਲ ਪ੍ਰੇਮ ਸਬੰਧ ਸਨ। ਦੋਵਾਂ ਦੇ ਘਰ ਨੇੜੇ ਹੀ ਹਨ। ਜੋਬਨਪ੍ਰੀਤ ਮਜ਼ਦੂਰੀ ਦਾ ਕੰਮ ਕਰਦਾ ਹੈ। ਆਰੋਪੀ ਪਿਤਾ ਨੇ ਕਿਹਾ ਹੈ ਕਿ ਉਸਨੇ ਆਪਣੀ ਇੱਜ਼ਤ ਖਾਤਿਰ ਦੋਵਾਂ ਦੀ ਹੱਤਿਆ ਕੀਤੀ ਹੈ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਜਾਂਚ ਕਰ ਰਹੀ ਹੈ।