Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ਼ਰਧਾ ਭਾਵਨਾ ਨਾਲ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ਼ਰਧਾ ਭਾਵਨਾ ਨਾਲ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

ਜਲੰਧਰ,  ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਵਿੱਤਰ ਨਗਰ ਕੀਰਤਨ ਨੂੰ ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਪਹੁੰਚਣ ’ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ‘ਗਾਰਡ ਆਫ਼ ਆਨਰ’ ਦਿੱਤਾ ਗਿਆ। ਸ਼ੁੱਕਰਵਾਰ ਰਾਤ ਨੂੰ ਜ਼ਿਲ੍ਹੇ ਵਿੱਚ ਪ੍ਰਵੇਸ਼ ਹੋਣ ਵਾਲਾ ਇਹ ਪਵਿੱਤਰ ਨਗਰ ਕੀਰਤਨ ਸ਼ਨੀਵਾਰ ਨੂੰ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਤੋਂ ਆਪਣਾ ਅਗਲਾ ਪੜਾਅ ਮੁੜ ਆਰੰਭ ਕਰਕੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ।

ਵੱਡੀ ਗਿਣਤੀ ਸੰਗਤਾਂ ਸਤਿਕਾਰ ਭੇਟ ਕਰਨ ਲਈ ਸੜਕਾਂ ’ਤੇ ਕਤਾਰਾਂ ਬੰਨ੍ਹ ਕੇ ਖੜ੍ਹੀਆਂ ਸਨ। ਜਿਵੇਂ ਹੀ ਨਗਰ ਕੀਰਤਨ ਅੱਗੇ ਵਧਿਆ, ਸੰਗਤਾਂ ਵੱਲੋਂ ਨਤਮਸਤਕ ਹੁੰਦਿਆਂ ਸ਼ਰਧਾ ਭਾਵ ਨਾਲ ਸਵਾਗਤ ਕੀਤਾ ਗਿਆ। ਗੁਰਬਾਣੀ ਦੇ ਸ਼ਬਦ ਗਾਇਨ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਝੁਕਾਇਆ ਗਿਆ, ਜਿਸ ਨਾਲ ਸਮੁੱਚਾ ਮਾਹੌਲ ਧਾਰਮਿਕ ਤੇ ਅਧਿਆਤਮਿਕਤਾ ਦੇ ਰੰਗ ਵਿੱਚ ਰੰਗਿਆ ਗਿਆ।

ਪਵਿੱਤਰ ਨਗਰ ਕੀਰਤਨ ਵਿੱਚ ਵੱਖ-ਵੱਖ ਸ਼ਖਸੀਅਤਾਂ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਮੋਹਿੰਦਰ ਭਗਤ, ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੁੰਦਿਆਂ ਸ਼ਾਂਤੀ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਦੀ ਕਾਮਨਾ ਕਰਦਿਆਂ ‘ਸਰਬੱਤ ਦੇ ਭਲੇ’ ਦੀ ਅਰਦਾਸ ਕੀਤੀ ਗਈ।