Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਨੀਟ 2017 ਦੇ ਟਾਪਰ ਨਵਦੀਪ ਸਿੰਘ ਦੀ ਭੇਦਭਰੇ ਹਾਲਾਤ ‘ਚ ਹੋਈ ਮੌਤ

ਨੀਟ 2017 ਦੇ ਟਾਪਰ ਨਵਦੀਪ ਸਿੰਘ ਦੀ ਭੇਦਭਰੇ ਹਾਲਾਤ ‘ਚ ਹੋਈ ਮੌਤ

ਨੀਟ ਪ੍ਰੀਖਿਆ 2017 ਵਿੱਚ ਟਾਪ ਕਰਨ ਵਾਲੇ ਸ਼੍ਰੀ ਮੁਕਤਸਰ ਸਾਹਿਬ ਦੇ ਨਵਦੀਪ ਸਿੰਘ ਦੀ ਭੇਦਭਰੇ ਹਾਲਾਤ ਵਿੱਚ ਮੌਤ ਹੋ ਗਈ ਹੈ। ਨਵਦੀਪ ਅਕਾਲ ਅਕੈਡਮੀ ਸ਼੍ਰੀ ਮੁਕਤਸਰ ਸਾਹਿਬ ਦਾ ਵਿਦਿਆਰਥੀ ਸੀ ਅਤੇ ਉਸਨੇ 2017 ਵਿਚ ਨੀਟ ਦੀ ਪ੍ਰੀਖਿਆ ਵਿਚ ਟਾਪ ਕੀਤਾ ਸੀਂ।

ਨਵਦੀਪ ਇਸ ਸਮੇਂ ਮੌਲਾਨਾ ਆਜ਼ਾਦ ਕਾਲਜ ਨਵੀਂ ਦਿੱਲੀ ਵਿੱਚ ਐਮਡੀ ਰੇਡੀਓ ਡਾਇਗੋਨੋਜ ਦੂਜੇ ਸਾਲ ਦੀ ਪੜ੍ਹਾਈ ਕਰ ਰਿਹਾ ਸੀ।ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗਾ। ਉਸ ਦੀ ਕਮਰੇ ਵਿੱਚ ਪੱਖੇ ਨਾਲ ਲਟਕਦੀ ਹੋਈ ਲਾਸ਼ ਬਰਾਮਦ ਹੋਈ। ਹਾਲਾਂਕਿ ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਵੀ ਬਰਾਮਦ ਨਹੀਂ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਨਵਦੀਪ ਦਾ ਪੂਰਾ ਪਰਿਵਾਰ ਦਿੱਲੀ ਪਹੁੰਚ ਗਿਆ। ਪੁਲਿਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਨਵਦੀਪ ਆਪਣੇ ਪਰਿਵਾਰ ਨਾਲ ਕਾਫੀ ਜੁੜਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਪਰਿਵਾਰ ਨਾਲ ਇਸ ਤਰ੍ਹਾਂ ਦਾ ਕੋਈ ਵਿਵਾਦ ਨਹੀਂ ਸੀ ਕਿ ਉਹ ਗਲਤ ਕਦਮ ਚੁੱਕੇ।ਨਵਦੀਪ ਸਿੰਘ ਪਾਰਸੀ ਧਰਮਸ਼ਾਲਾ ਵਿੱਚ ਹੀ ਰਹਿੰਦਾ ਸੀ। ਐਤਵਾਰ ਸਵੇਰੇ ਜਦੋਂ ਉਹ ਕਾਫੀ ਦੇਰ ਤੱਕ ਕਮਰੇ ਤੋਂ ਬਾਹਰ ਨਹੀਂ ਆਇਆ ਤਾਂ ਗਾਰਡ ਨੇ ਦਰਵਾਜ਼ਾ ਖੜਕਾਇਆ। ਕਾਫੀ ਦੇਰ ਇੰਤਜ਼ਾਰ ਕਰਨ ਤੋਂ ਬਾਅਦ ਅੰਦਰੋਂ ਕੋਈ ਜਵਾਬ ਨਹੀਂ ਆਇਆ ਤਾਂ ਗਾਰਡ ਨੇ ਹੋਰ ਲੋਕਾਂ ਦੀ ਮਦਦ ਨਾਲ ਕਮਰੇ ਦਾ ਦਰਵਾਜ਼ਾ ਤੋੜ ਦਿੱਤਾ। ਨਵਦੀਪ ਅੰਦਰ ਪੱਖੇ ਨਾਲ ਲਟਕ ਰਿਹਾ ਸੀ। ਗਾਰਡ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।