Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਖੇਤੀ ਨੂੰ ਵਧੇਰੇ ਲਾਹੇਵੰਦ ਬਣਾਉਣ ਲਈ ਨਵੀਆਂ ਤਕਨੀਕਾਂ ਅਪਣਾਈਆਂ ਜਾਣ : ਮੋਹਿੰਦਰ ਭਗਤ

ਖੇਤੀ ਨੂੰ ਵਧੇਰੇ ਲਾਹੇਵੰਦ ਬਣਾਉਣ ਲਈ ਨਵੀਆਂ ਤਕਨੀਕਾਂ ਅਪਣਾਈਆਂ ਜਾਣ : ਮੋਹਿੰਦਰ ਭਗਤ

ਜਲੰਧਰ, 17 ਜਨਵਰੀ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਸਾਨਾਂ ਨੂੰ ਸੂਬੇ ਦੀ ਸਮਾਜਿਕ ਤੇ ਆਰਥਿਕ ਪ੍ਰਗਤੀ ਨੂੰ ਹੋਰ ਹੁਲਾਰਾ ਦੇਣ ਲਈ ਨਵੀਆਂ ਤਕਨੀਕਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ । ਕੈਬਨਿਟ ਮੰਤਰੀ ਅੱਜ ਨਵੀਂ ਦਾਣਾ ਮੰਡੀ, ਜਲੰਧਰ ਵਿਖੇ ਮਸ਼ੀਨੈਕਸ-2026 ਪ੍ਰਦਰਸ਼ਨੀ ਦਾ ਦੌਰਾ ਕਰ ਰਹੇ ਸਨ, ਜਿਥੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਸਬੰਧੀ ਨਵੀਨਤਮ ਮਸ਼ੀਨਰੀ ਪ੍ਰਦਰਸ਼ਿਤ ਕੀਤੀ ਗਈ ਸੀ। ਮੋਹਿੰਦਰ ਭਗਤ ਨੇ ਸੂਬੇ ਦੀ ਆਰਥਿਕਤਾ ਅਤੇ ਦੇਸ਼ ਦੇ ਅੰਨ ਭੰਡਾਰ ਵਿੱਚ ਕਿਸਾਨਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਖੇਤੀ ਦੀਆਂ ਨਵੀਨਤਮ ਤਕਨੀਕਾਂ ਰਾਹੀਂ ਖੇਤੀਬਾੜੀ ਨੂੰ ਲਾਭਦਾਇਕ ਕਿੱਤਾ ਬਣਾਉਣ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਭਰੋਸਾ ਦੁਆਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੀ ਖੇਤੀ ਆਰਥਿਕਤਾ ਦੀ ਹਰ ਸੰਭਵ ਮਦਦ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਨਵੀਆਂ ਪਹਿਲਕਦਮੀਆਂ ਸ਼ੁਰੂ ਕਰਨ ਵਿੱਚ ਸਹਾਇਤਾ ਲਈ ਸਰਗਰਮੀ ਨਾਲ ਸ਼ਿਰਕਤ ਕਰਨ ਅਤੇ ਵੱਡਮੁੱਲੇ ਸੁਝਾਅ ਦੇਣ ਲਈ ਉਤਸ਼ਾਹਿਤ ਕੀਤਾ।

ਉਨ੍ਹਾਂ ਕਿਹਾ ਸਰਕਾਰ ਵਲੋਂ ਪਹਿਲਾਂ ਤੋਂ ਹੀ ਆਧੁਨਿਕ ਖੇਤੀ ਮਸ਼ੀਨਰੀ, ਉੱਤਮ ਬੀਜ, ਨਵੀਆਂ ਤਕਨੀਕਾਂ, ਮੌਸਮ ਦੀ ਜਾਣਕਾਰੀ ਅਤੇ ਕੀਟਨਾਸ਼ਕਾਂ ਦੀ ਵਰਤੋਂ ਵਿੱਚ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਨੂੰ ਵੀ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਦਰਸ਼ਨੀ ਵਿੱਚ ਦਿਖਾਈਆਂ ਜਾ ਰਹੀਆਂ ਆਧੁਨਿਕ ਮਸ਼ੀਨਾਂ ਖੇਤੀ ਲਾਗਤਾਂ ਨੂੰ ਘੱਟ ਕਰਕੇ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਮਦਦਗਾਰ ਸਿੱਧ ਹੋਣਗੀਆਂ। ਉਨ੍ਹਾਂ ਕਿਸਾਨਾਂ ਨੂੰ ਇਸ ਨੇਕ ਕਾਜ ਵਿੱਚ ਪੰਜਾਬ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਸਮੁੱਚੀ ਪ੍ਰਦਰਸ਼ਨੀ ਵਿੱਚ ਪ੍ਰਦਰਸ਼ਿਤ ਕੀਤੇ ਗਏ ਸਾਰੇ ਖੇਤੀ ਉਤਪਾਦਾਂ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਨੂੰ ਖੇਤੀ ਨੂੰ ਲਾਹੇਵੰਦ ਤੇ ਵਾਤਾਵਰਣ ਨੂੰ ਬਚਾਉਣ ਲਈ ਨਵੀਆਂ ਤਕਨੀਕਾਂ ਅਪਣਾਉਣ ਦੀ ਅਪੀਲ ਵੀ ਕੀਤੀ ਗਈ।