Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ

ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ

ਅੱਜ ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਸਚਿਨ ਪਾਇਲਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ ਪਹੁੰਚੇ । ਉੱਥੇ ਮੌਜੂਦ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਵਲੋ ਉਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ । ਇਸ ਮੌਕੇ ਤੇ ਬੋਲਦਿਆ ਸ਼੍ਰੀ ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਦੀ ਜਨਤਾ ਪੰਜਾਬ ਵਿੱਚ ਹੁਣ ਬਦਲਾਵ ਚਾਹੁੰਦੀ ਹੈ , ਅਸੀ ਸਭ ਰਲ ਕੇ ਮੌਜੂਦਾ ਸਰਕਾਰ ਦਾ ਡਟ ਕੇ ਮੁਕਾਬਲਾ ਕਰਾਂਗੇ । ਲੋਕ ਅੱਜ ਦੇ ਸਮੇਂ ਗੋਲੀਬਾਰੀ ਅਤੇ ਗੈਂਗਸਟਰ ਬਾਦ ਤੋ ਬਹੁਤ ਤੰਗ ਆ ਚੁੱਕੇ ਹਨ । ਪੰਜਾਬ ਦੀ ਮੌਜੂਦਾਂ ਸਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਤੋ ਪੰਜਾਬ ਦਾ ਹਰ ਇਕ ਵਰਗ ਦੁਖੀ ਹੋ ਚੁਕਿਆ ਹੈ । ਪੰਜਾਬ ਵਿੱਚ ਨਸ਼ਾ ਗਲੀ ਗਲੀ ਅਤੇ ਮੁਹੱਲਿਆ ਵਿੱਚ ਸ਼ਰੇਆਮ ਵਿਕ ਰਿਹਾ ਹੈ । ਪੰਜਾਬ ਸਰਕਾਰ ਦਾ ਕੋਈ ਵੀ ਕੰਟਰੋਲ ਨਹੀ ਹੈ । ਪੰਜਾਬ ਵਿੱਚ ਲਾਅ ਐਂਡ ਆਰਡਰ ਆਊਟ ਆਫ਼ ਕੰਟਰੋਲ ਹੈ । ਪੰਜਾਬ ਦੀਆਂ ਮਹਿਲਾਵਾਂ ਨੂੰ 1000 ਰੁਪਏ ਮਹੀਨਾ ਨਹੀ ਸਗੋ ਆਪਣੇ ਪੁੱਤ ਸੁਰੱਖਿਅਤ ਚਾਹੀਦੇ ਹਨ । ਦਿਨ ਦਿਹਾੜੇ ਸ਼ਰੇਆਮ ਗੋਲੀਆਂ ਚਲ ਰਹੀਆਂ ਹਨ । ਪੰਜਾਬ ਦੇ ਮੁੱਖ ਮੰਤਰੀ ਕਹਿੰਦੇ ਸਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਮੇਂ ਕੋਈ ਵੀ ਧਰਨਾ ਨਹੀ ਲੱਗੇਗਾ ਪਰ ਅੱਜ ਪੰਜਾਬ ਦਾ ਹਰ ਵਰਗ ਧਰਨੇ ਲਗਾ ਰਿਹਾ ਹੈ । 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਹੀ ਸਰਕਾਰ ਬਣੇਗੀ । ਇਸ ਮੀਟਿੰਗ ਵਿੱਚ ਰਵਿੰਦਰ ਡਲਵੀ ਸਹਿ ਇੰਚਾਰਜ ਪੰਜਾਬ , ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ ਅਤੇ ਜਿਲਾ ਪ੍ਰਧਾਨ ਦਿਹਾਤੀ ਕਾਂਗਰਸ , ਰਜਿੰਦਰ ਬੇਰੀ ਪ੍ਰਧਾਨ ਜਿਲਾ ਕਾਂਗਰਸ ਜਲੰਧਰ ਸ਼ਹਿਰੀ , ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ ਵਿਧਾਇਕ , ਸੁਖਵਿੰਦਰ ਸਿੰਘ ਕੋਟਲੀ ਵਿਧਾਇਕ , ਡਾ ਨਵਜੋਤ ਸਿੰਘ ਦਹੀਆ ਹਲਕਾ ਇੰਚਾਰਜ ਨਕੋਦਰ , ਰਜਿੰਦਰ ਸਿੰਘ ਸਾਬਕਾ ਐਸ ਐਸ ਪੀ ਹਲਕਾ ਇੰਚਾਰਜ ਕਰਤਾਰਪੁਰ , ਚੌਧਰੀ ਸੁਰਿੰਦਰ ਸਿੰਘ ਸਾਬਕਾ ਵਿਧਾਇਕ , ਸੁਰਿੰਦਰ ਕੌਰ ਹਲਕਾ ਇੰਚਾਰਜ ਜਲੰਧਰ ਵੈਸਟ , ਕੌਂਸਲਰ , ਸਾਬਕਾ ਕੌਂਸਲਰ , ਬਲਾਕਾਂ ਦੇ ਪ੍ਰਧਾਨ , ਸੈਲਾਂ ਦੇ ਚੇਅਰਮੈਨ , ਸਰਪੰਚ ਅਤੇ ਸਾਬਕਾ ਸਰਪੰਚ, ਜ਼ਿਲਾ ਪ੍ਰੀਸ਼ਦ ਮੈਂਬਰ ਅਤੇ ਜ਼ਿਲਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਦੇ ਅਹੁਦੇਦਾਰ ਇਸ ਮੀਟਿੰਗ ਵਿੱਚ ਮੌਜੂਦ ਸਨ ।