Business Khas

Latest news
ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ ਗੁਰਬਾਣੀ ਨਾਲ ਛੇੜਛਾੜ ਦੇ ਮਾਮਲੇ ’ਚ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਕਾਰਵਾਈ ਦੀ ਮੰਗ ਰਾਜਪਾਲ ਤੇ ਜਿੰਦਾ ਜ਼ਿੰਮੇਵਾਰਾਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ, ਪੁਲਿਸ ਨੇ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਕਰਵਾਈ... ਕਾਂਗਰਸ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਨ ਤੇ ਸ਼ਰਧਾ-ਸੁਮਨ ਭੇਟ लवली प्रोफेशनल यूनिवर्सिटी में हुई घटना पर भडक़ीं : ऊषा माही ਗੁਆਂਢੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ SIT ਗਠਿਤ, ਸੀਸੀਟੀਵੀ 'ਚ ਨਹੀਂ ਨਿਕਲਿਆ ਕੁੱਝ ਵੀ ਸ਼ੱਕੀ !

ਪੰਜਾਬ ਦੇ ਸਰਕਾਰੀ ਦਫ਼ਤਰਾਂ ‘ਚ ਤਿੰਨ ਦਿਨ ਨਹੀਂ ਹੋਵੇਗਾ ਕੋਈ ਕੰਮ

ਤਿੰਨ ਦਿਨ ਤੱਕ ਸਰਕਾਰੀ ਦਫ਼ਤਰਾਂ ਵਿਚ ਕੋਈ ਵੀ ਕੰਮ ਨਹੀਂ ਹੋਵੇਗਾ। ਦਫ਼ਤਰਾਂ ਵਿਚ ਕੰਮ ਕਰਨ ਵਾਲਾ ਕਲਰਕੀ ਸਟਾਫ ਤਿੰਨ ਦਿਨ ਦੀ ਹੜਤਾਲ ‘ਤੇ ਹੈ ਅਤੇ ਉਨ੍ਹਾਂ ਨੇ ਕੋਈ ਵੀ ਕੰਮ ਨਾ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਸਟੇਟ ਮਿਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਰਾਜਭਰ ਵਿਚ ਅੱਜ ਤੋਂ ਦੋ ਦਿਨ ਕਲਮ ਛੱਡ ਅਤੇ ਕੰਪਿਊਟਰ ਸ਼ਟਡਾਊਨ ਹੜਤਾਲ ਅਤੇ ਤੀਜੇ ਦਿਨ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਕੂਚ ਕਰਨ ਦਾ ਫੈਸਲਾ ਕੀਤਾ ਹੈ।

ਯੂਨੀਅਨ ਨੇ ਸਪੱਸ਼ਟ ਕਰ ਦਿੱਤਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੜਤਾਲ ਨੂੰ ਅੱਗੇ ਵੀ ਵਧਾਇਆ ਜਾ ਸਕਦਾ ਹੈ। ਯੂਨੀਅਨ ਆਗੂਆਂ ਨੇ ਸਾਰੇ ਵਿਭਾਗਾਂ ਦੇ ਸਟਾਫ ਨੂੰ ਕਹਿ ਦਿੱਤਾ ਹੈ ਕਿ ਉਹ ਦਫ਼ਤਰ ਵਿਚ ਬੈਠ ਕੇ ਕਿਸੇ ਵੀ ਤਰ੍ਹਾਂ ਦਾ ਦਫ਼ਤਰੀ ਕੰਮ ਨਾ ਕਰਨ। ਯੂਨੀਅਨ ਦੀਆਂ ਟੀਮਾਂ ਸਰਪ੍ਰਾਈਜ਼ ਵਿਜ਼ਿਟ ਕਰਨਗੀਆਂ ਅਤੇ ਜੇਕਰ ਕੋਈ ਕਰਮਚਾਰੀ ਕੰਮ ਕਰਦੇ ਹੋਏ ਫੜਿਆ ਗਿਆ ਤਾਂ ਯੂਨੀਅਨ ਉਸ ਦਾ ਬਾਈਕਾਟ ਕਰੇਗੀ।