Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਅਸਤੀਫ਼ਾ ਮਨਜ਼ੂਰ ਨਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਬਰਾਬਰ : ਜਥੇਦਾਰ ਵਡਾਲਾ

ਅਸਤੀਫ਼ਾ ਮਨਜ਼ੂਰ ਨਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਬਰਾਬਰ : ਜਥੇਦਾਰ ਵਡਾਲਾ

ਚੰਡੀਗੜ੍ਹ,  ਸ਼ੋ੍ਰਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਐਗਜੈਕਟਿਵ ਅਤੇ ਪ੍ਰੀਜੀਡੀਅਮ ਦੀ ਸਾਂਝੀ ਮੀਟਿੰਗ ਕਨਵੀਰਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਸੁਧਾਰ ਲਹਿਰ ਦੇ ਪ੍ਰੀਜੀਡੀਅਮ ਮੈਂਬਰ ਅਤੇ ਸੀਨੀਅਰ ਆਗੂਆਂ ਨੇ ਭਾਗ ਲਿਆ। ਮੀਟਿੰਗ ਵਿਚ ਦੋ ਮਤੇ ਵਿਸ਼ੇਸ਼ ਤੌਰ ’ਤੇ ਪਾਸ ਕੀਤੇ ਗਏ। ਜਿਨ੍ਹਾਂ ਵਿਚ ਪਹਿਲੇ ਮਤੇ ਵਿਚ ਪਾਸ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੁੱਢਲੇ 124 ਮੈਂਬਰਾਂ ਵਿੱਚੋਂ ਸਿਰਫ 50 ਮੈਂਬਰਾਂ ਵੱਲੋ ਤਨਖਾਹੀਆ ਕਰਾਰ ਦਿੱਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨੂੰ ਮਨਜੂਰ ਨਾ ਕਰਨਾ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਨੂੰ ਚੁਣੋਤੀ ਦੇਣ ਦੇ ਬਰਾਬਰ ਹੈ। ਸੁਧਾਰ ਲਹਿਰ ਅਜਿਹੇ ਵਰਤਾਰੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਾ ਹੈ। ਸ਼ੋ੍ਰਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਅਜਿਹੀ ਬੇਨਤੀ ਕੀਤੀ ਕਿ ਪੰਜਾਬ ਇਸ ਸਮੇਂ ਸੰਕਟ ਵਿਚੋਂ ਲੰਘ ਰਿਹਾ ਹੈ, ਕਿਉਂਕਿ ਪੰਜਾਬ ਦੀ ਜਵਾਨੀ ਜੇਲ੍ਹਾਂ ਵਿਚ ਸੁੱਟੀ ਜਾ ਰਹੀ ਹੈ, ਜਿਹੜੇ ਰੁਜਗਾਰ ਦੀ ਭਾਲ ਵਿਚ ਕੈਨੇਡਾ ਵਰਗੇ ਮੁਲਕਾਂ ਵਿਚ ਗਏ ਹਨ, ਉਨ੍ਹਾਂ ‘ਤੇ ਵੀ ਖਤਰੇ ਦੇ ਬੱਦਲ ਮੰਡਰਾ ਰਹੇ ਹਨ, ਕਿਸਾਨੀ ਸੜ੍ਹਕਾਂ ’ਤੇ ਰੁਲ ਰਹੀ ਹੈ, ਪੰਜਾਬ ਦੀ ਰਾਜਧਾਨੀ ‘ਤੇ ਕਬਜਾ ਹੋ ਰਿਹਾ ਹੈ ਆਦਿ ਬਹੁਤ ਬਾਰੇ ਮਸਲੇ ਹਨ। ਦੂਸਰੇ ਮਤੇ ਵਿਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਜਲਦੀ ਕਰਵਾਉਣ ਲਈ ਕੇਂਦਰ ਸਰਕਾਰ ਅਤੇ ਗੁਰੁਦੁਆਰਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਗਈ, ਕਿਉਂਕਿ ਜਿਹੜਾ ਪੁਰਾਣਾ ਹਾਊਸ ਹੈ, ਉਹ 2011 ਦਾ ਚੁਣਿਆ ਹੋਇਆ ਹੈ, ਜਿਸ ਵਿਚ ਤਿੰਨ ਦਰਜਨ ਦੇ ਕਰੀਬ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ।

ਸਿੱਖ ਸੰਗਤ ਅਤੇ ਸਮੁੱਚਾ ਪੰਥ ਚਾਹੁੰਦਾ ਹੈ ਕਿ ਨਵੇਂ ਮੈਂਬਰ ਆ ਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾ ਸੰਭਾਲ ਕਰਨ। ਸੁਧਾਰ ਲਹਿਰ ਦੇ ਆਗੂਆਂ ਨੇ ਕਿਹਾ ਕਿ ਵਰਤਮਾਨ ਵਰਤਾਰੇ ਵਿਚ ਸਿੱਖ ਪੰਥ ਅਤੇ ਵਿਸ਼ੇਸ ਤੌਰ ’ਤੇ ਪੰਜਾਬ ਦਾ ਕਾਫੀ ਜਿਆਦਾ ਨੁਕਸਾਨ ਹੋ ਰਿਹਾ ਹੈ। ਮੀਟਿੰਗ ਵਿਚ ਸੁਖਦੇਵ ਸਿੰਘ ਢੀਂਡਸਾ, ਗੁਰਪ੍ਰਤਾਪ ਸਿੰਘ ਵਡਾਲਾ ਕਨਵੀਰਨਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਬੀਬੀ ਜਾਗੀਰ ਕੌਰ, ਸਰਵਨ ਸਿੰਘ ਫਿਲੌਰ, ਬਲਦੇਵ ਸਿੰਘ ਮਾਨ, ਸੁੱਚਾ ਸਿੰਘ ਛੋਟੇਪੁਰ, ਪ੍ਰਕਾਸ਼ ਚੰਦ ਗਰਗ, ਚਰਨਜੀਤ ਸਿੰਘ ਬਰਾੜ ਮੈਂਬਰ ਸਕੱਤਰ, ਸੁਰਿੰਦਰ ਸਿੰਘ ਭੁੱਲੇਵਾਲ, ਸੰਤਾਂ ਸਿੰਘ ਉਮੇਦਪੁਰੀ, ਜਸਟਿਸ ਨਿਰਮਲ ਸਿੰਘ, ਬੀਬੀ ਪਰਮਜੀਤ ਕੌਰ ਗੁਲਸ਼ਨ, ਬੀਬੀ ਪਰਮਜੀਤ ਕੌਰ ਲਾਂਡਰਾਂ, ਗਗਨਜੀਤ ਸਿੰਘ ਬਰਨਾਲਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਹਰਿੰਦਰਪਾਲ ਸਿੰਘ ਟੌਹੜਾ ਮੀਟਿੰਗ ਵਿਚ ਹਾਜ਼ਰ ਸਨ।