Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਹੁਣ ਪੰਜਾਬ ਵਿੱਚ ਬੀਐਮਡਬਲਯੂ ( BMW) ਦੇ ਪਾਰਟਸ ਬਣਨਗੇ

ਹੁਣ ਪੰਜਾਬ ਵਿੱਚ ਬੀਐਮਡਬਲਯੂ ( BMW) ਦੇ ਪਾਰਟਸ ਬਣਨਗੇ

ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਬੀਐਮਡਬਲਯੂ ਦੇ ਅਫਸਰਾਂ ਨਾਲ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿੱਚ ਪਲਾਂਟ ਲਗਾਉਣ ਦਾ ਫੈਸਲਾ ਲਿਆ ਹੈ। ਅਗਲੇ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ BMW ਪਲਾਂਟ ਦੀ ਸ਼ੁਰੂਆਤ ਕਰਨਗੇ।

ਇਸ ਪਲਾਂਟ ਲੱਗਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਅੱਜ ਨਾਮੀ ਕੰਪਨੀ BMW ਗੱਡੀਆਂ ਦੇ ਪਾਰਟਸ ਬਣਾਉਣ ਦੇ ਨਿਵੇਸ਼ ਨੂੰ ਲੈਕੇ ਅਫ਼ਸਰਾਂ ਨਾਲ ਮੁਲਾਕਾਤ ਹੋਈ ਤੇ ਪੰਜਾਬ ‘ਚ ਨਿਵੇਸ਼ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਹੋਈ…ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿਖੇ BMW ਦੇ ਪਾਰਟਸ ਬਣਾਉਣ ਦਾ ਇੱਕ ਪਲਾਂਟ ਲਗਾਉਣ ਦਾ ਫੈਸਲਾ ਹੋਇਆ…ਜਿੱਥੇ ਸੈਂਕੜੇ ਕਰੋੜ ਦਾ ਨਿਵੇਸ਼ ਹੋਵੇਗਾ ਤੇ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ…ਮੈਂ ਅਗਲੇ ਮਹੀਨੇ ਇਸਦੀ ਸ਼ੁਰੂਆਤ ਕਰਨ ਜਾਵਾਂਗਾ…।ਬੀਐਮਡਬਲਯੂ ਕੰਪਨੀ ਦੇ ਅਧਿਕਾਰੀ ਅੱਜ ਪੰਜਾਬ ਪਹੁੰਚ ਗਏ ਸਨ।

ਇਸ ਦੌਰਾਨ ਮੁੱਖ ਮੰਤਰੀ ਅਤੇ ਅਧਿਕਾਰੀਆਂ ਅਤੇ ਕੰਪਨੀ ਦੇ ਨੁਮਾਇੰਦਿਆਂ ਵਿਚਕਾਰ ਮੀਟਿੰਗ ਹੋਈ। ਜਿਸ ਵਿੱਚ ਇਸ ਪ੍ਰੋਜੈਕਟ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਹੈ। ਸੀਐਮ ਨੇ ਕੰਪਨੀ ਨੂੰ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਕੰਪਨੀ ਅਗਲੇ ਮਹੀਨੇ ਆਪਣੇ ਪਲਾਂਟ ਦਾ ਕੰਮ ਸ਼ੁਰੂ ਕਰ ਦੇਵੇਗੀ। ਮੁੱਖ ਮੰਤਰੀ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਪਹਿਲਾਂ ਪਿਛਲੇ ਸਾਲ ਮੁੱਖ ਮੰਤਰੀ ਜਰਮਨੀ ਗਏ ਸਨ। ਕੰਪਨੀ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਵੀ ਦਿੱਤਾ ਗਿਆ।