Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ

ਹੁਣ ਸੌਖੇ ਹੋਣਗੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ, ਮਿੰਟਾਂ ‘ਚ ਹੋਵੇਗਾ ਘੰਟਿਆਂ ਦਾ ਸਫ਼ਰ

ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਸ਼ਰਧਾਲੂਆਂ ਦੀ ਵੱਧ ਰਹੀ ਗਿਣਤੀ ਅਤੇ ਬਜ਼ੁਰਗਾਂ ਅਤੇ ਅਪਾਹਜ ਸ਼ਰਧਾਲੂਆਂ ਦੀ ਯਾਤਰਾ ਨੂੰ ਆਸਾਨ ਬਣਾਉਣ ਲਈ ਬਹੁਤ ਉਡੀਕੇ ਜਾ ਰਹੇ ਰੋਪਵੇਅ ਪ੍ਰੋਜੈਕਟ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ।

ਸ਼ਰਾਈਨ ਬੋਰਡ ਦੇ ਇਸ ਕਦਮ ਨਾਲ ਨਾ ਸਿਰਫ ਸ਼੍ਰੀ ਮਾਤਾ ਵੈਸ਼ਨੋ ਦੇਵੀ ਦੇ ਮੰਦਰ ਦੀ ਯਾਤਰਾ ਸੁਰੱਖਿਅਤ ਹੋਵੇਗੀ, ਸਗੋਂ ਇਸ ‘ਚ ਸਮਾਂ ਵੀ ਬਹੁਤ ਘੱਟ ਲੱਗੇਗਾ।ਕੁਝ ਸਥਾਨਕ ਲੋਕ ਰੋਪਵੇਅ ਪ੍ਰਾਜੈਕਟ ਦਾ ਵਿਰੋਧ ਕਰ ਰਹੇ ਹਨ। ਸ਼ਰਾਈਨ ਬੋਰਡ ਦਾ ਕਹਿਣਾ ਹੈ ਕਿ ਇਹ ਪ੍ਰੋਜੈਕਟ ਸਥਾਨਕ ਲੋਕਾਂ ਦੀਆਂ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਲਾਗੂ ਕੀਤਾ ਜਾਵੇਗਾ।ਰੋਪਵੇਅ, ਤਾਰਾਕੋਟ ਮਾਰਗ ਨੂੰ ਮੁੱਖ ਇਮਾਰਤ ਨਾਲ ਜੋੜੇਗਾ। ਯਾਤਰੀ ਰੋਪਵੇਅ ਦੀ ਮਦਦ ਨਾਲ ਸਾਂਝੀ ਛੱਤ ਤੱਕ ਜਾਣਗੇ। ਸ਼ਰਧਾਲੂ ਸਾਂਝੀ ਛੱਤ ਤੋਂ ਮਾਤਾ ਭਵਨ ਤੱਕ ਪੈਦਲ ਯਾਤਰਾ ਕਰਨਗੇ। ਹਰ ਰੋਜ਼ ਵੱਡੀ ਗਿਣਤੀ ‘ਚ ਸ਼ਰਧਾਲੂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਂਦੇ ਹਨ।ਦੱਸ ਦਈਏ ਕਿ ਸ਼ਰਧਾਲੂਆਂ ਨੂੰ ਮਾਤਾ ਭਵਨ ਪਹੁੰਚਣ ਲਈ 13 ਕਿਲੋਮੀਟਰ ਦਾ ਸਫ਼ਰ ਤੈਅ ਕਰਨਾ ਪੈਂਦਾ ਹੈ।

ਸਰੀਰਕ ਤੌਰ ‘ਤੇ ਤੰਦਰੁਸਤ ਯਾਤਰੀ ਇਹ ਯਾਤਰਾ ਆਸਾਨੀ ਨਾਲ ਕਰ ਸਕਦੇ ਹਨ, ਪਰ ਬਿਮਾਰ ਜਾਂ ਅਪਾਹਜ ਵਿਅਕਤੀਆਂ ਨੂੰ ਘੋੜੇ, ਖੱਚਰ ਜਾਂ ਪਾਲਕੀ ਦਾ ਸਹਾਰਾ ਲੈਣਾ ਪੈਂਦਾ ਹੈ। ਇਸ ਰੋਪਵੇਅ ਰਾਹੀਂ ਰੋਜ਼ਾਨਾ ਹਜ਼ਾਰਾਂ ਸ਼ਰਧਾਲੂ ਯਾਤਰਾ ਕਰ ਸਕਣਗੇ। ਪਰੰਪਰਾਗਤ ਟ੍ਰੈਕਿੰਗ ਰੂਟ ‘ਤੇ ਭੀੜ-ਭੜੱਕੇ ਵਿਚ ਕਮੀ ਆਵੇਗੀ ਅਤੇ ਜੋ ਸਫ਼ਰ ਪਹਿਲਾਂ ਘੰਟੇ ਲੈਂਦਾ ਸੀ, ਉਹ ਕੁਝ ਮਿੰਟਾਂ ਵਿਚ ਘੱਟ ਜਾਵੇਗਾ।